28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਏ. ਐੱਸ. ਆਈ. ਨਵਦੀਪ ਸਿੰਘ ਦੀ ਅਚਾਨਕ ਮੌਤ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

ਕੁਹਾੜਾ, 28 ਨਵੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੀ ਪੁਲਿਸ ਚੌਕੀ ਕਟਾਣੀ ਕਲਾਂ ਵਿਖੇ ਤਾਇਨਾਤ ਏ. ਐੱਸ.

Ad Position 21
No active advertisement
ਏ. ਐੱਸ. ਆਈ. ਨਵਦੀਪ ਸਿੰਘ 29-11-2026
ਕੁਹਾੜਾ, 28 ਨਵੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੀ ਪੁਲਿਸ ਚੌਕੀ ਕਟਾਣੀ ਕਲਾਂ ਵਿਖੇ ਤਾਇਨਾਤ ਏ. ਐੱਸ. ਆਈ. ਨਵਦੀਪ ਸਿੰਘ (40) ਦੀ ਅਚਾਨਕ ਮੌਤ ਹੋ ਜਾਣ ਕਾਰਨ ਪੁਲਿਸ ਵਿਭਾਗ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਏ. ਐੱਸ. ਆਈ. ਨਵਦੀਪ ਸਿੰਘ ਪਿੰਡ ਨੰਦਪੁਰ, ਨੇੜੇ ਸਾਹਨੇਵਾਲ ਦੇ ਰਹਿਣ ਵਾਲੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਉਨ੍ਹਾਂ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਦੇ ਯਤਨਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਜੱਦੀ ਪਿੰਡ ਨੰਦਪੁਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਥਾਣਾ ਕੂੰਮਕਲਾਂ ਦੀ ਪੁਲਿਸ ਟੀਮ ਵਲੋਂ ਮ੍ਰਿਤਕ ਏ. ਐੱਸ. ਆਈ. ਨੂੰ ਸਰਕਾਰੀ ਸਨਮਾਨਾਂ ਨਾਲ ਸਲਾਮੀ ਦੇ ਕੇ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਦੌਰਾਨ ਅੰਤਿਮ ਸਸਕਾਰ ਮੌਕੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਗ਼ੈਰਹਾਜ਼ਰੀ ਵੀ ਇਲਾਕੇ ਦੇ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ। ਲੋਕਾਂ ਵਲੋਂ ਇਸ ਗੱਲ ’ਤੇ ਹੈਰਾਨੀ ਪ੍ਰਗਟਾਈ ਗਈ ਕਿ ਪੁਲਿਸ ਵਿਭਾਗ ਵਿਚ ਸੇਵਾਵਾਂ ਨਿਭਾਉਂਦੇ ਰਹੇ ਇੱਕ ਮੁਲਾਜ਼ਮ ਦੀ ਅੰਤਿਮ ਵਿਦਾਇਗੀ ਸਮੇਂ ਉੱਚ ਅਧਿਕਾਰੀਆਂ ਦੀ ਮੌਜੂਦਗੀ ਨਹੀਂ ਦੇਖਣ ਨੂੰ ਮਿਲੀ। ਏ. ਐੱਸ. ਆਈ. ਨਵਦੀਪ ਸਿੰਘ ਦੀ ਮੌਤ ਨਾਲ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਾਥੀ ਮੁਲਾਜ਼ਮਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਲੈਨੇਟ ਈ ਸਕੂਲ ਦੀ ਖੇਡ ਪ੍ਰਤੀਯੋਗਤਾ ‘ਇਗਨੀਸ਼ਨ’ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਾਮਿਲ... ਅਗਲੀ ਖ਼ਬਰ ਟੀ. ਐਸ. ਯੂ. ਨੇ ਮੰਗਾਂ ਮਨਵਾਉਣ ਲਈ 3, 4 ਦਸੰਬਰ ਨੂੰ ਦੋ ਦਿਨ ਦੀ ਹਮਾਇਤ ਕੀਤੀ ਗਰੀਨਵਿਊ ਸਕੂਲ ’ਚ ਸੀ. ਪੀ. ਆਰ. ਸੰਬੰ...
Ad Position 24