75 ਸਾਲ ਤੋਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਲੋਂ ਲਟਕਾਏ ਪ੍ਰੋਜੈਕਟਾਂ ਨੂੰ ਆਪ ਸਰਕਾਰ ਨੇ ਪੂਰਾ ਕੀਤਾ- ਵਿਧਾਇਕ ਗਿਆਸਪੁਰਾ
ਮਲੌਦ, 28 ਨਵੰਬਰ (ਸਹਾਰਨ ਮਾਜਰਾ)-ਆਪ ਪਾਰਟੀ ਦੇ ਸੀਨੀਅਰ ਨੇਤਾ ਅਤੇ ਨਗਰ ਪੰਚਾਇਤ ਮਲੌਦ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਧਾਨ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ, ਬਲਾਕ ਪ੍ਰਧਾਨ ਮਲੌਦ ਬਹਾਦਰ ਸਿੰਘ ਸੋਮਲਖੇੜੀ, ਕੌਂਸਲਰ ਬਲਪ੍ਰੀਤ ਕੌਰ ਸੋਮਲਖੇੜੀ ਦੇ ਯਤਨਾਂ ਸਦਕਾ ਪਿੰਡ ਸੋਮਲ ਖੇੜੀ ਵਿਖੇ ਖ਼ਾਸ ਤੌਰ ’ਤੇ ਔਰਤਾਂ, ਬੀਬੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ ਬੀਬੀਆਂ ਨੇ ਹਲਕਾ ਪਾਇਲ ਦੇ ਵਿਧਾਇਕ ਇੰਜ.
ਮਲੌਦ, 28 ਨਵੰਬਰ (ਸਹਾਰਨ ਮਾਜਰਾ)-ਆਪ ਪਾਰਟੀ ਦੇ ਸੀਨੀਅਰ ਨੇਤਾ ਅਤੇ ਨਗਰ ਪੰਚਾਇਤ ਮਲੌਦ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਧਾਨ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ, ਬਲਾਕ ਪ੍ਰਧਾਨ ਮਲੌਦ ਬਹਾਦਰ ਸਿੰਘ ਸੋਮਲਖੇੜੀ, ਕੌਂਸਲਰ ਬਲਪ੍ਰੀਤ ਕੌਰ ਸੋਮਲਖੇੜੀ ਦੇ ਯਤਨਾਂ ਸਦਕਾ ਪਿੰਡ ਸੋਮਲ ਖੇੜੀ ਵਿਖੇ ਖ਼ਾਸ ਤੌਰ ’ਤੇ ਔਰਤਾਂ, ਬੀਬੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ ਬੀਬੀਆਂ ਨੇ ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਾਡੇ ਮਹਾਨ ਗੁਰੂਧਾਮਾਂ ਦੇ ਦਰਸ਼ਨ ਕਰਵਾਏ। ਮਨ ਬਾਗੋ ਬਾਗ ਹੋ ਗਏ। ਸਮੁੱਚੀਆਂ ਬੀਬੀਆਂ ਨੇ ਗਿਆਸਪੁਰਾ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਭ ਤੋਂ ਪਹਿਲਾਂ ਸਾਡੇ ਬਜ਼ੁਰਗਾਂ ਦਾ ਮਾਣ ਸਨਮਾਨ ਵਧਾਉਣ ਲਈ ਸੁਹਿਰਦ ਯਤਨ ਅਰੰਭੇ। ਹਜ਼ਾਰਾਂ ਸਾਡੇ ਬਜ਼ੁਰਗਾਂ ਨੇ ਤੀਰਥ ਯਾਤਰਾਵਾਂ ਕੀਤੀਆਂ। ਗੁਰੂ ਸਾਹਿਬ ਜੀ ਨੂੰ ਨਤਮਸਤਕ ਹੋਏ। ਅੱਜ ਉਨ੍ਹਾਂ ਦੇ ਅਸ਼ੀਰਵਾਦ ਸਦਕਾ ਹੀ ਆਪ ਪਾਰਟੀ ਦੀ ਸਰਕਾਰ ਰਾਜਸੀ ਤੌਰ ’ਤੇ ਅੱਗੇ ਵਧ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿਹੜੇ ਕੰਮਾਂ ਕਾਜਾਂ ਨੂੰ ਕਾਂਗਰਸ ਪਾਰਟੀ ਦੀ ਲੰਮਾਂ ਸਮਾਂ ਸੱਤਾ ਵਿਚ ਰਹੀ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਸੋਚਿਆ ਵੀ ਨਹੀਂ ਸੀ, ਉਨ੍ਹਾਂ ਕਾਰਜਾਂ ਨੂੰ ਪੂਰੇ ਦਿਲ ਲਗਾ ਕੇ ਨੇਪਰੇ ਚਾੜਿਆ ਗਿਆ। ਉਨ੍ਹਾਂ ਕਿਹਾ ਕਿ ਰਾੜਾ ਸਾਹਿਬ ਨਹਿਰ ਦਾ ਪੁਲ, ਖੇਤਾਂ ਨੂੰ ਨਹਿਰੀ ਪਾਣੀ, ਮਲੌਦ ਅਤੇ ਪਿੰਡਾਂ ਦੀਆਂ ਮੁੱਖ ਸੜਕਾਂ, ਕਮਿਊਨਿਟੀ ਸੈਂਟਰ ਮਲੌਦ, ਇਲਾਕੇ ਦੇ ਵੱਡੀ ਪੱਧਰ ’ਤੇ ਸਕੂਲਾਂ ਦੀ ਬਿਹਤਰੀ, ਮੁਹੱਲਾ ਕਲੀਨਿਕ, ਖੇਡ ਮੈਦਾਨ, ਕਈ ਪਿੰਡਾਂ ਵਿਚ ਲਾਇਬ੍ਰੇਰੀਆਂ ਸਮੇਤ ਅਨੇਕਾਂ ਇਤਿਹਾਸਕ ਕਾਰਜ ਕਰਵਾਏ। ਜਿਨ੍ਹਾਂ ਬਾਰੇ ਕਾਂਗਰਸ ਤੇ ਅਕਾਲੀ ਸਰਕਾਰਾਂ ਮੂੰਹ ਵਿਚ ਘੁੰਙਣੀਆਂ ਪਾ ਕੇ ਸੁੱਤੀਆਂ ਪਈਆਂ ਰਹੀਆਂ। ਸਿਰਫ਼ ਸੱਤਾ ਦਾ ਆਨੰਦ ਮਾਣਿਆ ਤੇ ਲੋਕਾਂ ਨੂੰ ਕਥਿਤ ਤੌਰ ’ਤੇ ਕੁੱਟਿਆ ਤੇ ਲੁੱਟਿਆ ਜਾਂਦਾ ਰਿਹਾ। ਇਸ ਮੌਕੇ ਪਾਰਟੀ ਦੇ ਕਨਵੀਨਰ ਕੌਂਸਲਰ ਰਛਪਾਲ ਸਿੰਘ ਪਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਸੱਤਾ ਹਥਿਆਉਣ ਲਈ ਨਿੱਤ ਫੋਕੀਆਂ ਬਿਆਨਬਾਜ਼ੀਆਂ ਕਰਕੇ ਲੋਕਾਂ ਨੂੰ ਆਪਣੀ ਆਦਤ ਅਨੁਸਾਰ ਗੁੰਮਰਾਹ ਕਰ ਰਹੇ ਹਨ। ਜਦੋਂਕਿ ਸਰਕਾਰ ਵਲੋਂ ਪੇਂਡੂ ਖੇਤਰਾਂ ਨੂੰ ਹਰੇਕ ਤਰ੍ਹਾਂ ਦੀ ਸੁਵਿਧਾ ਦੇਣ ਲਈ ਕੋਸ਼ਿਸ਼ਾਂ ਜਾਰੀ ਹਨ। ਬੇਸ਼ੱਕ ਉਹ ਸਿਹਤ ਸਹੂਲਤਾਂ, ਸਿੱਖਿਆ ਸਹੂਲਤਾਂ ਜਾਂ ਫਿਰ ਸੜਕਾਂ ਬਣਾਉਣ ਦੀ ਪ੍ਰਕਿਰਿਆ ਹੋਵੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਾਰਜਾਂ ਨੂੰ ਆਪ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਇਕ ਗਿਆਸਪੁਰਾ ਵਲੋਂ ਪੂਰਾ ਕੀਤਾ ਗਿਆ ਹੈ। ਕਿਉਂਕਿ ਅਸੀਂ ਕੰਮ ਕਰਨ ਵਿਚ ਵਿਸ਼ਵਾਸ ਰੱਖਦੇ ਹਾਂ ਪ੍ਰੰਤੂ ਕੁੱਝ ਕਾਂਗਰਸੀ ਆਗੂ ਤੇ ਅਕਾਲੀ ਦਲ ਵਾਲੇ ਫੋਕੀਆਂ ਟਾਹਰਾਂ ਮਾਰ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਯਤਨਸ਼ੀਲ ਰਹਿੰਦੇ ਹਨ। ਪ੍ਰੰਤੂ ਹੁਣ ਲੋਕ ਬਹੁਤ ਸਿਆਣੇ ਹੋ ਗਏ ਹਨ। ਪਾਲਾ ਸੋਮਲ ਖੇੜੀ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਨੇ ਵਿਧਾਇਕ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰਤਾ ਨਾਲ ਮਾਣ ਸਨਮਾਨ ਅਤੇ ਸਹੂਲਤਾਂ ਦੇ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਨਗਰ ਪੰਚਾਇਤ ਮਲੌਦ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਧਾਨ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲ ਖੇੜੀ, ਬਲਾਕ ਪ੍ਰਧਾਨ ਮਲੌਦ ਬਹਾਦਰ ਸਿੰਘ ਸੋਮਲ ਖੇੜੀ, ਕੌਂਸਲਰ ਬਲਪ੍ਰੀਤ ਕੌਰ ਸੋਮਲਖੇੜੀ, ਸੀਨੀਅਰ ਟਕਸਾਲੀ ਆਗੂ ਪਰਮਜੀਤ ਸਿੰਘ ਪੰਮਾ ਸੇਖਾ, ਬਲਾਕ ਪ੍ਰਧਾਨ ਜੱਸਾ ਸੇਖਾ, ਨੰਬਰਦਾਰ ਅਵਤਾਰ ਸਿੰਘ, ਜਰਨੈਲ ਸਿੰਘ, ਬਹਾਦਰ ਸਿੰਘ ਸਾਬਕਾ ਪ੍ਰਧਾਨ, ਭਗਵਾਨ ਸਿੰਘ, ਨੌਰੰਗ ਸਿੰਘ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਵਲੋਂ ਸ਼ਮੂਲੀਅਤ ਕੀਤੀ ਗਈ।