29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਿਧਾਇਕ ਗਿਆਸਪੁਰਾ ਵਲੋਂ ਪਿੰਡ ਘੁਡਾਣੀ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਰਾੜਾ ਸਾਹਿਬ, 29 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)– ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਅੱਜ ਇਤਿਹਾਸਿਕ ਪਿੰਡ ਘੁਡਾਣੀ ਕਲਾਂ ਵਿਖੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਪ੍ਰਮੁੱਖ ਆਗੂਆਂ ਦੀ ਮੌਜੂਦਗੀ ਵਿਚ ਗੁਰੀਆ ਪੱਤੀ ਦੀਆਂ ਗਲੀਆਂ ਨੂੰ ਪੱਕਾ ਕਰਨ ਦੇ ਵਿਕਾਸ ਕਾਰਜਾਂ, ਤਿਆਰ ਕੀਤੀ ਗਈ ਪਾਰਕ ਦਾ ਅਤੇ ਸ਼ਹੀਦ ਸੁਖਚੈਨਦੀਪ ਸਿੰਘ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਘੁਡਾਣੀ ਕਲਾਂ ਨੂੰ ਰੰਗ ਰੋਗਨ ਕੀਤੇ ਜਾਣ ਦਾ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਰਾੜਾ ਸਾਹਿਬ, 29 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)– ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਅੱਜ ਇਤਿਹਾਸਿਕ ਪਿੰਡ ਘੁਡਾਣੀ ਕਲਾਂ ਵਿਖੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਪ੍ਰਮੁੱਖ ਆਗੂਆਂ ਦੀ ਮੌਜੂਦਗੀ ਵਿਚ ਗੁਰੀਆ ਪੱਤੀ ਦੀਆਂ ਗਲੀਆਂ ਨੂੰ ਪੱਕਾ ਕਰਨ ਦੇ ਵਿਕਾਸ ਕਾਰਜਾਂ, ਤਿਆਰ ਕੀਤੀ ਗਈ ਪਾਰਕ ਦਾ ਅਤੇ ਸ਼ਹੀਦ ਸੁਖਚੈਨਦੀਪ ਸਿੰਘ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਘੁਡਾਣੀ ਕਲਾਂ ਨੂੰ ਰੰਗ ਰੋਗਨ ਕੀਤੇ ਜਾਣ ਦਾ ਉਦਘਾਟਨ ਕੀਤਾ ਗਿਆ। ਇਸ ਸਮੇਂ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਨ੍ਹਾਂ ਕਾਰਜਾਂ ਦਾ ਮਕਸਦ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਜਿੱਥੇ ਸਿਹਤ ਸਿੱਖਿਆ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ, ਉੱਥੇ ਹੀ ਪਿੰਡਾਂ ਵਿਚ ਲੋੜ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਯਤਨ ਜਾਰੀ ਹਨ। ਇਸ ਸਮੇਂ ਸਰਪੰਚ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕ ਗਿਆਸਪੁਰਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੰਚਾਇਤ ਸਕੱਤਰ ਨਿਤਿਨ, ਚੇਅਰਮੈਨ ਅਵਤਾਰ ਸਿੰਘ ਘੁਡਾਣੀ, ਗੁਰਪ੍ਰੀਤ ਕੌਰ ਘੁਡਾਣੀ ਕਲਾਂ, ਬਲਵੀਰ ਸਿੰਘ, ਜਥੇਦਾਰ ਦੀਦਾਰ ਸਿੰਘ ਤੋਂ ਇਲਾਵਾ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਸਕੂਲ ਦਾ ਸਟਾਫ਼ ਸ਼ਾਮਿਲ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਲਿਆਉਣੀ ਜ਼ਰੂਰੀ- ਬੱਬਲੂ ਲੋਪੋਂ ਅਗਲੀ ਖ਼ਬਰ ਪਿੰਡ ਕਟਾਹਰੀ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਅਤੇ ਬਜੁਰਗਾਂ ਨਾਲ ਵਿਸ਼ੇਸ਼ ਮੁਲਾਕਾ...
Ad Position 24