ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ-ਸਕੂਲ ਡਾਂਸ ਮੁਕਾਬਲਾ ਕਰਵਾਇਆ
ਸਮਰਾਲਾ, 29 ਨਵੰਬਰ (ਗੋਪਾਲ ਸੋਫਤ)- ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਦਿਆਲਪੁਰਾ ਵਿਖੇ ਅੰਤਰ-ਸਕੂਲ ਡਾਂਸ ਮੁਕਾਬਲਾ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੀਆਂ 12 ਸ਼ਾਖਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਸਮਰਾਲਾ, 29 ਨਵੰਬਰ (ਗੋਪਾਲ ਸੋਫਤ)- ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਦਿਆਲਪੁਰਾ ਵਿਖੇ ਅੰਤਰ-ਸਕੂਲ ਡਾਂਸ ਮੁਕਾਬਲਾ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੀਆਂ 12 ਸ਼ਾਖਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੀਤਾਂ ਦੀਆਂ ਮਨਮੋਹਕ ਧੁਨਾਂ ’ਤੇ ਆਪਣੀ ਨ੍ਰਿਤ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਇਸ ਮੌਕੇ ਜੱਜਾਂ ਦੀ ਭੂਮਿਕਾ ਰੌਬਿਨ ਕੁਮਾਰ ਅਤੇ ਅਭਾ ਸ਼ਰਮਾ ਵਲੋਂ ਨਿਭਾਈ ਗਈ। ਮੁਕਾਬਲੇ ਦੇ ਅੰਤ ਵਿਚ ਜੇਤੂ ਟੀਮਾਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਦੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਭਾਗ ਲੈਣ ਵਾਲੀਆਂ ਬਾਕੀ ਟੀਮਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਲਈ ਪ੍ਰਸ਼ੰਸਾ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਵਾਤੀ ਘਈ ਨੇ ਸਾਰੇ ਭਾਗੀਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਬੱਚਿਆਂ ਦੀ ਪ੍ਰਤਿਭਾ, ਮਿਹਨਤ ਅਤੇ ਆਤਮ-ਵਿਸ਼ਵਾਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਇਸ ਸਮਾਗਮ ਦਾ ਭਰਪੂਰ ਆਨੰਦ ਮਾਣਿਆ ਹੈ। ਅਜਿਹੇ ਆਯੋਜਨ ਨਾ ਸਿਰਫ਼ ਬੱਚਿਆਂ ਦੀਆਂ ਕਲਾਤਮਕ ਰੁਚੀਆਂ ਨੂੰ ਉਤਸ਼ਾਹਿਤ ਕਰਦੇ ਹਨ, ਸਗੋਂ ਉਨ੍ਹਾਂ ਵਿਚ ਟੀਮ ਭਾਵਨਾ, ਸਹਿਯੋਗ ਤੇ ਆਪਸੀ ਸਾਂਝ ਵਰਗੇ ਗੁਣਾਂ ਦਾ ਵੀ ਵਿਕਾਸ ਕਰਦੇ ਹਨ।