28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਰੰਗਲਾ ਪੰਜਾਬ' ਵਿਕਾਸ ਸਕੀਮ ਨੂੰ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 22-01-2026
ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ 'ਰੰਗਲਾ ਪੰਜਾਬ' ਵਿਕਾਸ ਸਕੀਮ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ 'ਰੰਗਲਾ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਨੂੰ 126 ਵਿਕਾਸ ਕਾਰਜਾਂ ਲਈ 6.93 ਕਰੋੜ ਰੁਪਏ ਜਾਰੀ ਕੀਤੇ ਗਏ ਹਨ | ਇਸ ਦਾ ਮਕਸਦ ਸਿਰਫ਼ ਪਿੰਡਾਂ ਦਾ ਸੁੰਦਰੀਕਰਨ ਹੀ ਨਹੀਂ, ਸਗੋਂ ਬੁਨਿਆਦੀ ਸਹੂਲਤਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ | ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ, ਜਿਵੇਂਕਿ ਛੱਪੜਾਂ ਦਾ ਨਵੀਨੀਕਰਨ, ਖੇਡ ਮੈਦਾਨ, ਪਾਰਕਾਂ, ਗਲੀਆਂ ਨਾਲੀਆਂ ਦੇ ਕੰਮ, ਓਪਨ ਜਿਮ, ਇੰਡੋਰ ਜਿਮ, ਧਰਮਸ਼ਾਲਾਵਾਂ ਅਤੇ ਬੱਸ ਸਟੈਂਡ ਦੀ ਉਸਾਰੀ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਚਾਇਤਾਂ ਨਾਲ ਤਾਲਮੇਲ ਕਰਕੇ 'ਰੰਗਲਾ ਪੰਜਾਬ' ਮੁਹਿੰਮ ਨੂੰ ਇੱਕ ਲੋਕ ਲਹਿਰ ਬਣਾਉਣ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਅਤੇ ਖੁਸ਼ਹਾਲ ਬਣਾਇਆ ਜਾ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 260 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ <br/> ਅਗਲੀ ਖ਼ਬਰ ਪਿੰਡ ਮਹਿਤਾ ਵਿਖੇ ਵਪਾਰੀ ਦੀਆਂ ਦੋ ਮੱਝਾਂ ਚੋਰੀ, ਲੱਖਾਂ ਦਾ ਨੁਕਸਾਨ <br/>
Ad Position 24