14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲੋਕਾਂ ਨੂੰ ਮਿਲੇਗਾ ਲਾਭ-ਵਿਧਾਇਕ ਉਗੋਕੇ <br/>

Ad Position 21
No active advertisement
ਅਜੀਤ ਡੈਸਕ 23-01-2026
ਤਪਾ ਮੰਡੀ, 22 ਜਨਵਰੀ (ਵਿਜੇ ਸ਼ਰਮਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਕੀਤੀ ਸ਼ੁਰੂਆਤ ਨਾਲ ਸੂਬੇ ਦੀ ਜਨਤਾ ਨੂੰ ਕਾਫ਼ੀ ਲਾਭ ਮਿਲੇਗਾ ਕਿਉਂਕਿ ਇਹ ਯੋਜਨਾ ਕਿਸੇ ਵੀ ਹੋਰ ਸਰਕਾਰ ਜਾਂ ਸਟੇਟ ਵਲੋਂ ਨਹੀਂ ਸ਼ੁਰੂ ਕੀਤੀ ਗਈ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੱਜ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਸਰਕਾਰ ਵਲੋਂ ਇਲਾਜ ਲਈ 10 ਲੱਖ ਰੁਪਏ ਤੱਕ ਦੀ ਇਲਾਜ ਕਰਵਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਵਿਚ ਹਰ ਵਰਗ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਇਸ ਯੋਜਨਾ ਦਾ ਪੰਜਾਬ ਦੇ ਹਰ ਨਾਗਰਿਕ ਨੂੰ ਲਾਭ ਮਿਲ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਇਹ ਪਹਿਲੀ ਯੋਜਨਾ ਹੈ ਜਿਸ ਵਿਚ ਚੋਟੀ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ਼ ਇਸ ਬੀਮਾ ਯੋਜਨਾ ਤੱਕ ਤਹਿਤ ਆਪਣਾ 10 ਲੱਖ ਤੱਕ ਮੁਫ਼ਤ ਇਲਾਜ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਹਲਕਾ ਭਦੌੜ ਅੰਦਰ ਵੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਯੋਜਨਾ ਦਾ ਲਾਹਾ ਮਿਲ ਸਕੇ ਕਿਉਂਕਿ ਇਹ ਯੋਜਨਾ ਸਾਰਿਆਂ ਲਈ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਵਲੋਂ ਭਗਵੰਤ ਮਾਨ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਮੌਕੇ ਪੀ.ਏ ਹੈਰੀ ਧਾਲੀਵਾਲ, ਡਾ: ਬਾਲ ਚੰਦ ਬਾਂਸਲ, ਸਰਕਲ ਪ੍ਰਧਾਨ ਬਲਜੀਤ ਸਿੰਘ ਬਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਵਲੋਂ ਸੰਤ ਲੌਂਗੋਵਾਲ ਇੰਸਟੀਚਿਊਟ 'ਚ ਲੈਬ ਦੀ ਸਥਾਪਨਾ ਲਈ ਇਕ ਕਰੋੜ ਦਾ ਯੋਗਦਾਨ <br/> ਅਗਲੀ ਖ਼ਬਰ ਗ਼ਰੀਬ ਪਰਿਵਾਰ ਦਾ ਘਰ ਬਣਾਉਣ ਵਾਸਤੇ ਮਾਲੀ ਮਦਦ ਅਤੇ ਸਮੱਗਰੀ ਦਿੱਤੀ-ਸਿੱਧੂ <br/>
Ad Position 24