14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਹਿੰਮ 26 ਤੋਂ <br/>

Ad Position 21
No active advertisement
ਅਜੀਤ ਡੈਸਕ 23-01-2026
ਬਰਨਾਲਾ, 22 ਜਨਵਰੀ (ਨਰਿੰਦਰ ਅਰੋੜਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਵਿਭਾਗ, ਲੇਬਰ ਡਿਪਾਰਟਮੈਂਟ, ਪੁਲਿਸ ਡਿਪਾਰਟਮੈਂਟ, ਸਿੱਖਿਆ ਵਿਭਾਗ, ਬਾਲ ਭਲਾਈ ਕਮੇਟੀ ਨਾਲ ਮਿਲ ਕੇ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਮਿਤੀ 26 ਜਨਵਰੀ ਤੋਂ 31 ਮਾਰਚ 2026 ਤੱਕ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੀਆਂ ਦੁਕਾਨਾਂ, ਢਾਬੇ ਅਤੇ ਹੋਰ ਵਪਾਰਕ ਸੰਸਥਾਵਾਂ ਨੂੰ ਚੈੱਕ ਕੀਤਾ ਜਾਵੇਗਾ ਤਾਂ ਕਿ ਕੋਈ ਵੀ ਬਾਲ ਮਜ਼ਦੂਰ ਕੰਮ ਨਾ ਕਰਦਾ ਹੋਵੇ | ਇਸ ਮੁਹਿੰਮ ਦਾ ਮੁੱਖ ਉਦੇਸ਼ ਬਾਲ ਮਜ਼ਦੂਰਾਂ ਦੀ ਸ਼ਨਾਖ਼ਤ ਕਰ ਕੇ, ਉਨ੍ਹਾਂ ਨੂੰ ਮੁੜ ਵਸਾਉਣਾ, ਮੁਆਵਜ਼ਾ ਦੇਣਾ ਅਤੇ ਸਿੱਖਿਆ ਪ੍ਰਦਾਨ ਕਰਨਾ ਹੈ | ਇਸ ਤਹਿਤ ਅੱਜ ਸ਼੍ਰੀ ਮਦਨ ਲਾਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਲੇਬਰ ਡਿਪਾਰਟਮੈਂਟ, ਪੁਲਿਸ ਡਿਪਾਰਟਮੈਂਟ, ਬਾਲ ਸੁਰੱਖਿਆ ਵਿਭਾਗ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਉਕਤ ਵਿਭਾਗ ਦੇ ਅਧਿਕਾਰੀਆਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਉਕਤ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦੇਣਗੇ | ਇਸ ਮੀਟਿੰਗ ਵਿਚ ਮਿਸ. ਇੰਦਰਪ੍ਰੀਤ ਕੌਰ ਲੇਬਰ ਇੰਸਪੈਕਟਰ ਤਪਾ, ਮੰਨਪ੍ਰੀਤ ਸਿੰਘ ਲੇਬਰ ਇੰਸਪੈਕਟਰ, ਮੈਡਮ ਹੀਮਾ ਲੀਗਲ ਅਸਿਸਟੈਂਟ ਐਜੂਕੇਸ਼ਨ ਡਿਪਾਰਟਮੈਂਟ ਬਰਨਾਲਾ, ਅਮਨਪ੍ਰੀਤ ਕੌਰ ਸੀ.ਪੀ.ਓ. (ਐੱਨ.ਆਈ.ਸੀ.) ਬਰਨਾਲਾ ਅਤੇ ਰੁਪਿੰਦਰ ਸਿੰਘ ਸੀ.ਪੀ.ਓ. (ਆਈ.ਸੀ.) ਬਰਨਾਲਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਾਈ.ਐਸ ਪਬਲਿਕ ਸਕੂਲ ਵਿਖੇ 'ਯੰਗ ਸਕਾਲਰਸ਼ਿਪ' ਪ੍ਰੀਖਿਆ ਕਰਵਾਈ <br/> ਅਗਲੀ ਖ਼ਬਰ ਸ਼ਰਾਬ ਦੀ ਵਿਕਰੀ, ਵਰਤੋਂ ਅਤੇ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ
Ad Position 24