16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੜਕ ਸੁਰੱਖਿਆ ਮਹੀਨਾ ਤਹਿਤ ਆਰ. ਟੀ. ਓ. ਬਰਨਾਲਾ ਵਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

Ad Position 21
No active advertisement
ਅਜੀਤ ਡੈਸਕ 30-01-2026
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ 'ਚ ਮਨਾਏ ਜਾ ਰਹੇ 'ਸੜਕ ਸੁਰੱਖਿਆ ਮਹੀਨੇ' ਦੇ ਸੰਬੰਧ 'ਚ ਜ਼ਿਲ੍ਹਾ ਬਰਨਾਲਾ ਵਿਚ ਚੈਕਿੰਗ ਤੇ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ | ਇਸੇ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ (ਆਰ. ਟੀ. ਓ.) ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਪੀ. ਸੀ. ਐਸ. ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ 'ਤੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ ਖ਼ਾਸ ਤੌਰ 'ਤੇ ਸਕੂਲੀ ਵਾਹਨਾਂ ਦੀ ਸੁਰੱਖਿਆ ਨੂੰ ਮੁੱਖ ਰੱਖਿਆ ਗਿਆ | ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 3 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਸ੍ਰੀ ਅਟਵਾਲ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਵਾਹਨ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਦੇ ਨਾਲ ਹੀ, ਸੜਕ ਸੁਰੱਖਿਆ ਮਹੀਨੇ ਦੇ ਤਹਿਤ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਜਸ਼ਨਜੋਤ ਸਿੰਘ ਸਿੱਧੂ ਵਲੋਂ ਟਰੱਕ ਯੂਨੀਅਨ ਤਪਾ ਵਿਖੇ ਇਕ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੌਰਾਨ ਟਰੱਕ ਡਰਾਈਵਰਾਂ ਤੇ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਦੱਸਿਆ | ਉਨ੍ਹਾਂ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਨਸ਼ੇ ਦੀ ਹਾਲਤ ਵਿਚ ਗੱਡੀ ਨਾ ਚਲਾਉਣ ਅਤੇ ਧੁੰਦ ਦੇ ਮੌਸਮ ਵਿਚ ਵਿਸ਼ੇਸ਼ ਸਾਵਧਾਨੀਆਂ ਵਰਤਣ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ | ਇਸ ਮੁਹਿੰਮ ਦੌਰਾਨ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਾਹਨ ਚਾਲਕਾਂ ਨੂੰ ਸੜਕੀ ਸੁਰੱਖਿਆ ਸੰਬੰਧੀ ਪੈਂਫਲੇਟ ਵੀ ਵੰਡੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਬਾਲ ਮਜ਼ਦੂਰੀ ਨੂੰ ਰੋਕਣ ਸੰਬੰਧੀ ਚੈਕਿੰਗ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ 'ਚ 30 ਦੇ ਕਰੀਬ ਕਿਸਾਨ ਕਰ ਰਹੇ ਹਨ ਜੈਵਿਕ ਖੇਤੀ
Ad Position 24