16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਤਪਾ ਪੁਲਿਸ ਨੇ ਨਾਕਾ ਲਗਾ ਕੇ ਗੱਡੀਆਂ ਦੀ ਕੀਤੀ ਚੈਕਿੰਗ

Ad Position 21
No active advertisement
ਅਜੀਤ ਡੈਸਕ 30-01-2026
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਇਕ ਨੌਜਵਾਨ ਦੀ ਤਾਬੜ ਤੋੜ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਦੇ ਸੰਬੰਧ 'ਚ ਤਪਾ ਪੁਲਿਸ ਵਲੋਂ ਵਾਲਮੀਕਿ ਚੌਕ ਵਿਚ ਨਾਕਾ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ | ਇਸ ਸੰਬੰਧੀ ਤਪਾ ਪੁਲਿਸ ਦੇ ਥਾਣਾ ਇੰਚਾਰਜ ਸ਼ਰੀਫ ਖ਼ਾਨ ਨੇ ਦੱਸਿਆ ਕਿ ਪੁਲਿਸ ਵਲੋਂ ਵਾਲਮੀਕਿ ਚੌਕ ਵਿਚ ਸਪੈਸ਼ਲ ਨਾਕਾ ਲਗਾ ਕੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ | ਉਨ੍ਹਾਂ ਕਿਹਾ ਕਿ ਕੌਮੀ ਮਾਰਗ ਨੰ:7 'ਤੇ ਹਾਈ ਟੈਕ ਨਾਕਾ ਲੱਗਿਆ ਹੋਇਆ ਹੈ, ਜਿਸ 'ਤੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ |
ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ ਤੋਂ ਇਲਾਵਾ ਪੁਲਿਸ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਰਾਂਚ ਰੇਲਵੇ ਫਾਟਕ ਸੇਖਾ ਦੀ ਚੋਣ ਅਗਲੀ ਖ਼ਬਰ ਜ਼ਿਲ੍ਹੇ 'ਚ ਬਾਲ ਮਜ਼ਦੂਰੀ ਨੂੰ ਰੋਕਣ ਸੰਬੰਧੀ ਚੈਕਿੰਗ
Ad Position 24