16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ-ਡੀ. ਸੀ.

Ad Position 21
No active advertisement
ਅਜੀਤ ਡੈਸਕ 30-01-2026
ਬਰਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਤੋਂ ਅਸ਼ੀਰਵਾਦ ਸਕੀਮ ਹੇਠ ਲਾਭ ਲੈਣ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸੇਵਾ ਕੇਂਦਰਾਂ ਰਾਹੀਂ ਅਰਜ਼ੀਆਂ ਲੈਣ ਨਾਲ ਭਿ੍ਸ਼ਟਾਚਾਰ, ਦਲਾਲੀ ਅਤੇ ਗ਼ਲਤ ਵਰਤੋਂ 'ਤੇ ਨੱਥ ਪਾਉਣੀ ਅਤੇ ਲੋਕਾਂ ਦਾ ਸਰਕਾਰੀ ਪ੍ਰਣਾਲੀ 'ਤੇ ਭਰੋਸਾ ਹੋਰ ਮਜ਼ਬੂਤ ਕਰਨਾ ਹੈ | ਜ਼ਿਲ੍ਹਾ ਭਲਾਈ ਅਫ਼ਸਰ ਬਰਨਾਲਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਕੀਮ ਹੇਠ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਅÏਰਤਾਂ ਦੇ ਵਿਆਹ ਸਮੇਂ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਵਿਭਾਗ ਦੇ ਤਹਿਸੀਲ ਦਫ਼ਤਰਾਂ ਵਿਚ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਸਨ, ਜਿਸ ਕਾਰਨ ਕਾਰਵਾਈ ਵਿਚ ਦੇਰੀ ਅਤੇ ਤਕਨੀਕੀ ਖ਼ਾਮੀਆਂ ਆਉਂਦੀਆਂ ਸਨ | ਉਨ੍ਹਾਂ ਅੱਗੇ ਕਿਹਾ ਕਿ ਬਾਅਦ ਵਿਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਈਬਰ ਕੈਫ਼ਿਆਂ ਵਲੋਂ ਵੱਧ ਫ਼ੀਸ ਲੈਣ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਅਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ | ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ 'ਤੇ ਆਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ |
Ad Position 22
No active advertisement
ਪਿਛਲੀ ਖ਼ਬਰ ਪੌਣਾ ਕਿੱਲੋ ਅਫ਼ੀਮ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ ਅਗਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਰਾਂਚ ਰੇਲਵੇ ਫਾਟਕ ਸੇਖਾ ਦੀ ਚੋਣ
Ad Position 24