16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੌਣਾ ਕਿੱਲੋ ਅਫ਼ੀਮ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

Ad Position 21
No active advertisement
ਅਜੀਤ ਡੈਸਕ 30-01-2026
ਬਰਨਾਲਾ, 29 ਜਨਵਰੀ (ਰਾਜ ਪਨੇਸਰ)-ਨੇੜਲੇ ਪਿੰਡ ਪੰਧੇਰ ਦੇ ਦੋ ਵਿਅਕਤੀਆਂ ਨੂੰ 750 ਗ੍ਰਾਮ ਅਫ਼ੀਮ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ. ਐਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ, ਚੋਰ, ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਪਿੰਡ ਪੰਧੇਰ ਦੇ ਬਲਜਿੰਦਰ ਸਿੰਘ ਪੱੁਤਰ ਗੁਰਤੇਜ ਸਿੰਘ, ਗੁਰਦੀਪ ਸਿੰਘ ਪੱੁਤਰ ਬਲਵੀਰ ਸਿੰਘ ਜੋ ਕਿ ਕਾਫ਼ੀ ਲੰਮੇ ਸਮੇਂ ਤੋਂ ਬਾਹਰਲੇ ਸੂਬੇ ਤੋਂ ਅਫ਼ੀਮ ਲਿਆ ਕੇ ਵੇਚਣ ਦੇ ਆਦੀ ਹਨ | ਜੋ ਕਿ ਅੱਜ ਵੀ ਅਫ਼ੀਮ ਲਿਆ ਕੇ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ 'ਚ ਵੇਚਣ ਦੀ ਫ਼ਿਰਾਕ ਵਿਚ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 750 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਗੁਰਸੇਵਕ ਸਿੰਘ ਹਨ |
Ad Position 22
No active advertisement
ਪਿਛਲੀ ਖ਼ਬਰ 125 ਕਿੱਲੋ ਭੱੁਕੀ ਚੂਰਾ ਪੋਸਤ, ਕੈਂਟਰ ਸਮੇਤ 3 ਕਾਬੂ ਅਗਲੀ ਖ਼ਬਰ ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ-ਡੀ. ਸੀ.
Ad Position 24