16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸੂਬਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 30-01-2026
ਟੱਲੇਵਾਲ, 29 ਜਨਵਰੀ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਦੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਉਕਤ ਮੀਟਿੰਗ ਦੌਰਾਨ ਸਗਨਦੀਪ ਸਿੰਘ ਜੀਉਂਦ ਤੇ ਬਲਦੇਵ ਸਿੰਘ ਚਾਉਕੇ ਜੋ ਕਿ 9 ਮਹੀਨਿਆਂ ਤੋਂ ਵੱਧ ਸਮੇਂ ਤੋਂ ਜਿਉਂਦ ਦੇ ਸੰਘਰਸ਼ ਕਾਰਨ ਬਠਿੰਡਾ ਜੇਲ੍ਹ 'ਚ ਬੰਦ ਹਨ ਤੇ ਪਿੰਡ ਜਿਉਂਦ ਦੇ ਸੰਘਰਸ਼ੀ ਲੋਕਾਂ ਵਲੋਂ ਵੀ ਹੱਕੀ ਸੰਘਰਸ਼ ਵਿਚ ਡਟ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਆਪਣੀਆਂ ਜ਼ਮੀਨਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਐਲਾਨ ਕੀਤਾ ਕਿ ਉਕਤ ਝੂਠੇ ਕੇਸ ਵਿਚ 5 ਅਪ੍ਰੈਲ ਤੋਂ ਬਠਿੰਡਾ ਜੇਲ੍ਹ ਵਿਚ ਬੰਦ ਕੀਤੇ ਹੋਏ ਦੋਵੇਂ ਕਿਸਾਨਾਂ ਆਗੂਆਂ ਬਲਦੇਵ ਸਿੰਘ ਚੌਕੇ ਤੇ ਸਗਨਦੀਪ ਸਿੰਘ 'ਤੇ ਪਾਏ ਝੂਠੇ ਪੁਲਿਸ ਕੇਸ ਵਾਪਸ ਕਰਾਉਣ ਤੇ ਪੱਕੀ ਰਿਹਾਈ ਲਈ 6 ਫਰਵਰੀ ਨੂੰ ਬਠਿੰਡਾ ਵਿਖੇ ਸੂਬਾ ਪੱਧਰਾ ਪੱਕਾ ਮੋਰਚਾ ਲਾਇਆ ਜਾਵੇਗਾ | ਮੀਟਿੰਗ 'ਚ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨਾਂ, ਸਕੱਤਰਾਂ ਨੇ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਕਿ ਸਰਕਾਰ ਜੁਬਾਨਬੰਦੀ ਕਰਨ ਦੇ ਉੱਤਰੀ ਹੋਈ ਹੈ ਤੇ ਜ਼ਮੀਨਾਂ ਤੋਂ ਲੈ ਕੇ ਸਾਰਾ ਕਾਰਪੋਰੇਟਾਂ ਨੂੰ ਸੌਂਪਣ ਦਾ ਫ਼ੈਸਲਾ ਕਰੀ ਬੈਠੀ ਹੈ, ਇਸ ਲਈ ਇਹ ਸੰਘਰਸ਼ ਕਿਸਾਨ ਆਗੂਆਂ ਦੀ ਰਿਹਾਈ ਤੱਕ ਜਾਰੀ ਰਹੇਗਾ |
ਇਸ ਮੌਕੇ ਝੰਡਾ ਸਿੰਘ ਜੇਠੂਕੇ ਸੂਬਾ ਸੀਨੀਅਰ ਮੀਤ ਪ੍ਰਧਾਨ, ਜਨਕ ਸਿੰਘ ਭਟਾਲ, ਜਗਤਾਰ ਸਿੰਘ ਕਾਲਾ ਝਾੜ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾ, ਅÏਰਤ ਆਗੂ ਹਰਿੰਦਰ ਬਿੰਦੂ, ਕਮਲਜੀਤ ਬਰਨਾਲਾ ਤੋਂ ਇਲਾਵਾ ਜ਼ਿਲਿ੍ਹਆਂ ਦੇ ਪ੍ਰਧਾਨ ਸਕੱਤਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਖ਼ਤਗੜ੍ਹ ਵਿਖੇ ਪੰਚਾਇਤ 'ਤੇ ਮਾਈਨਿੰਗ ਤੇ ਦਰੱਖ਼ਤ ਵੱਢੇ ਜਾਣ ਦੇ ਲੱਗੇ ਦੋਸ਼ਾਂ ਉਪਰੰਤ ਬੀ. ਡੀ. ਪੀ. ਓ. ਬਨਦੀਪ ਸਿੰਘ... ਅਗਲੀ ਖ਼ਬਰ 'ਆਪ' ਦੀ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ-ਐਡਵੋਕੇਟ ਰਾਹੀ
Ad Position 24