16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਾਏਸਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

Ad Position 21
No active advertisement
ਅਜੀਤ ਡੈਸਕ 30-01-2026
ਮਹਿਲ ਕਲਾਂ, 27 ਜਨਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਨਸ਼ਿਆਂ ਖ਼ਿਲਾਫ਼ ਮੁਹਿੰਮ ਅਧੀਨ ਜਾਗਰੂਕਤਾ ਰੈਲੀ ਗ੍ਰਾਮ ਪੰਚਾਇਤ ਰਾਏਸਰ ਪਟਿਆਲਾ (ਬਰਨਾਲਾ) ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਪਿੰਡ-ਪਿੰਡ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਸਮੂਹ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਬੇਹੱਦ ਸਹਿਯੋਗ ਤੋਂ ਬਿਨਾਂ ਕੋਈ ਵੀ ਮੁਹਿੰਮ ਸਫਲ ਨਹੀਂ ਹੋ ਸਕਦੀ | ਸਰਪੰਚ ਬਚਿੱਤਰ ਸਿੰਘ ਧਾਲੀਵਾਲ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਨਗਰ ਵਾਸੀਆਂ ਵਲੋਂ ਸਹਿਯੋਗ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਗੁਰਮੇਲ ਸਿੰਘ, ਵਿੱਕੀ ਸਿੰਘ, ਸੁਰਜੀਤ ਸਿੰਘ, ਕਿੰਦਾ ਧਾਲੀਵਾਲ, ਤੇਜਪਰੀਤ ਸਿੰਘ, ਸੁੱਚਾ ਸਿੰਘ ਧਾਲੀਵਾਲ, ਦਲਵੀਰ ਸਿੰਘ, ਲਵਪ੍ਰੀਤ ਸਿੰਘ, ਸ਼ੇਰ ਸਿੰਘ, ਲਖਵੀਰ ਸਿੰਘ, ਧਰਮ ਸਿੰਘ, ਸੰਸਾਰ ਚੰਦ, ਗੁਰਮੀਤ ਕੌਰ, ਲਖਵੀਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਤੋਂ ਅਗਲੀ ਖ਼ਬਰ ਬਖ਼ਤਗੜ੍ਹ ਵਿਖੇ ਪੰਚਾਇਤ 'ਤੇ ਮਾਈਨਿੰਗ ਤੇ ਦਰੱਖ਼ਤ ਵੱਢੇ ਜਾਣ ਦੇ ਲੱਗੇ ਦੋਸ਼ਾਂ ਉਪਰੰਤ ਬੀ. ਡੀ. ਪੀ. ਓ. ਬਨਦੀਪ ਸਿੰਘ...
Ad Position 24