16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਤੋਂ

Ad Position 21
No active advertisement
ਅਜੀਤ ਡੈਸਕ 30-01-2026
ਹੰਡਿਆਇਆ, 29 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ 30 ਜਨਵਰੀ ਤੋਂ ਸ਼ੁਰੂ ਹੋਣਗੇ | ਭਗਤ ਰਵਿਦਾਸ ਪ੍ਰਬੰਧਕ ਕਮੇਟੀ ਖੱੁਡੀ ਖ਼ੁਰਦ ਦੇ ਪ੍ਰਧਾਨ ਰਣਜੀਤ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ 30 ਜਨਵਰੀ ਨੂੰ ਪ੍ਰਕਾਸ਼ ਕਰਵਾਏ ਜਾਣਗੇ, 31 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਤੇ 1 ਫਰਵਰੀ ਨੂੰ ਭੋਗ ਪਾਏ ਜਾਣਗੇ ਅਤੇ ਸ਼ਾਮ ਨੂੰ ਕੀਰਤਨ ਦਰਬਾਰ ਸਜਾਇਆ ਜਾਵੇਗਾ | ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਸੈਦੋ ਪੱਤੀ ਹੰਡਿਆਇਆ, ਸਲਾਨੀ ਪੱਤੀ ਹੰਡਿਆਇਆ, ਧਨੌਲਾ ਖ਼ੁਰਦ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਜਨਵਰੀ ਨੂੰ ਪ੍ਰਕਾਸ਼ ਕਰਵਾਏ ਜਾਣਗੇ, 1 ਫਰਵਰੀ ਨੂੰ ਸਾਂਝੇ ਤੌਰ 'ਤੇ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 2 ਫਰਵਰੀ ਨੂੰ ਭੋਗ ਪਾਏ ਜਾਣਗੇ | ਇਹ ਜਾਣਕਾਰੀ ਪ੍ਰਧਾਨ ਰਾਜਵਿੰਦਰ ਸਿੰਘ, ਮੇਵਾ ਸਿੰਘ ਠੇਕੇਦਾਰ, ਚਮਕੌਰ ਸਿੰਘ ਘੁਮੰਡਾ, ਪੱਪੂ ਸਿੰਘ, ਕੁਲਦੀਪ ਸਿੰਘ, ਪ੍ਰਧਾਨ ਸਤਪਾਲ ਸਿੰਘ, ਨਾਇਬ ਸਿੰਘ, ਖ਼ਜ਼ਾਨਚੀ ਰਣਜੀਤ ਸਿੰਘ, ਡਾ. ਜਸਵੀਰ ਸਿੰਘ ਗੁਰੂ, ਨਿਹਾਲ ਸਿੰਘ, ਨਾਜਰ ਸਿੰਘ, ਜਸਵੀਰ ਸਿੰਘ, ਪ੍ਰਧਾਨ ਨਿਰਮਲ ਸਿੰਘ, ਬਾਬਾ ਰਾਮ ਸਿੰਘ ਨੇ ਸਾਂਝੇ ਤੌਰ 'ਤੇ ਦਿੱਤੀ ਤੇ ਕਿਹਾ ਕਿ ਇਹ ਨਗਰ ਕੀਰਤਨ ਸਲਾਨੀ ਪੱਤੀ ਹੰਡਿਆਇਆ ਤੋਂ ਸ਼ੁਰੂ ਹੋ ਕੇ ਬੀਕਾ ਪੱਤੀ, ਸੂਚ ਪੱਤੀ, ਗੁਰਦੁਆਰਾ ਸਾਹਿਬ ਭਗਤ ਰਵਿਦਾਸ, ਨਗਰ ਪੰਚਾਇਤ ਦਫ਼ਤਰ, ਬਾਬਾ ਜੀਵਨ ਸਿੰਘ ਨਗਰ ਤੋਂ ਹੁੰਦਾ ਹੋਇਆ ਧਨੌਲਾ ਖ਼ੁਰਦ ਪੱੁਜੇਗਾ ਤੇ ਸਲਾਨੀ ਪੱਤੀ ਹੰਡਿਆਇਆ ਵਿਖੇ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਧੂਰਕੋਟ ਵਿਖੇ 10 ਲੱਖ ਵਾਲੇ ਸਿਹਤ ਬੀਮਾ ਕਾਰਡ ਬਣਾਏ ਅਗਲੀ ਖ਼ਬਰ ਰਾਏਸਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ
Ad Position 24