16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਧੂਰਕੋਟ ਵਿਖੇ 10 ਲੱਖ ਵਾਲੇ ਸਿਹਤ ਬੀਮਾ ਕਾਰਡ ਬਣਾਏ

Ad Position 21
No active advertisement
ਅਜੀਤ ਡੈਸਕ 30-01-2026
ਰੂੜੇਕੇ ਕਲਾਂ, 29 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਦੇ ਮੀਡੀਆ ਬੁਲਾਰੇ ਡਾ. ਸੁਖਚੈਨ ਸਿੰਘ ਸਿਧਾਨਾ, ਸਰਕਲ ਆਗੂ ਪ੍ਰਗਟ ਸਿੰਘ ਧੂਰਕੋਟ, ਡਾ. ਕਾਲਾ ਸਿੰਘ, ਗੁਰਸੇਵਕ ਸਿੰਘ ਫ਼ੌਜੀ ਆਦਿ ਦੀ ਅਗਵਾਈ 'ਚ ਪਿੰਡ ਵਾਸੀਆਂ ਦੇ ਮੁੱਖ ਮੰਤਰੀ ਸਿਹਤ ਬੀਮਾ ਤਹਿਤ 10 ਲੱਖ ਰੁਪਏ ਇਲਾਜ ਦੇ ਕੈਂਪ ਲਾ ਕੇ ਕਾਰਡ ਬਣਾਏ ਗਏ | ਜਾਣਕਾਰੀ ਦਿੰਦੇ ਹੋਏ ਡਾ. ਸੁਖਚੈਨ ਸਿੰਘ ਸਿਧਾਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ 200 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ | ਪੰਜਾਬ ਵਾਸੀਆਂ ਦੇ 10 ਲੱਖ ਰੁਪਏ ਦੇ ਇਲਾਜ ਲਈ ਸਿਹਤ ਕਾਰਡ ਬਣਨ ਨਾਲ ਪੰਜਾਬ ਵਾਸੀਆਂ ਨੂੰ ਬਹੁਤ ਵੱਡਾ ਫ਼ਾਇਦਾ ਹੋਵੇਗਾ | ਸਾਰੇ ਪਿੰਡ ਵਾਸੀਆਂ ਦੇ ਬਿਨਾ ਕਿਸੇ ਵਿਤਕਰੇ ਤੋਂ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਏ ਜਾਣਗੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਕਾਦਸ਼ੀ ਨੂੰ ਮੁੱਖ ਰੱਖਦਿਆਂ 23ਵੀਂ ਨਿਸ਼ਾਨ ਯਾਤਰਾ ਕੱਢੀ ਅਗਲੀ ਖ਼ਬਰ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਤੋਂ
Ad Position 24