16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਐੱਸ. ਬੀ. ਐੱਸ. ਪਬਲਿਕ ਸਕੂਲ ਵਿਖੇ ਬੋਰਡ ਦੀ ਪ੍ਰੀਖਿਆ ਦੀ ਤਿਆਰੀ ਸੰਬੰਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 30-01-2026
ਬਰਨਾਲਾ, 29 ਜਨਵਰੀ (ਅਸ਼ੋਕ ਭਾਰਤੀ)-ਐੱਸ. ਬੀ. ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਬੋਰਡ ਪ੍ਰੀਖਿਆ ਦੀ ਤਿਆਰੀ, ਸਮੇਂ ਦੀ ਯੋਜਨਾ ਤੇ ਇਮਤਿਹਾਨੀ ਡਰ ਨੂੰ ਘਟਾਉਣ ਦੇ ਉਦੇਸ਼ ਨਾਲ ਸੈਮੀਨਾਰ ਕਰਵਾਇਆ | ਸੈਮੀਨਾਰ ਦੌਰਾਨ ਪਿ੍ੰਸੀਪਲ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ. ਸੰਜੇ ਕੁਮਾਰ, ਅਧਿਆਪਕ ਨਰਾਇਣ ਗਰਗ ਨੇ ਦੱਸਿਆ ਕਿ ਬੋਰਡ ਪ੍ਰੀਖਿਆ ਸਿਰਫ਼ ਯਾਦਦਾਸ਼ਤ ਦੀ ਨਹੀਂ, ਸਗੋਂ ਸਮਝ, ਯੋਜਨਾ ਤੇ ਆਤਮ ਵਿਸ਼ਵਾਸ ਦੀ ਪਰਖ ਹੁੰਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਪਾਠ ਅਧਿਐਨ ਲਈ ਸਮਾਂ-ਸਾਰਣੀ ਤਿਆਰ ਕਰਨ, ਵਿਸ਼ਿਆਂ ਨੂੰ ਛੋਟੇ-ਛੋਟੇ ਹਿੱਸਿਆਂ ਵਿਚ ਵੰਡ ਕੇ ਪੜ੍ਹਨ, ਲਿਖਤੀ ਅਭਿਆਸ ਕਰਨ ਅਤੇ ਪਿਛਲੇ ਸਾਲਾਂ ਦੇ ਪ੍ਰਸ਼ਨ ਪੱਤਰ ਹੱਲ ਕਰਨ ਦੇ ਪ੍ਰਭਾਵਸ਼ਾਲੀ ਤਰੀਕੇ ਸਾਂਝੇ ਕੀਤੇ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ 'ਨੰਬਰ ਨਿਰਵਾਣਾ' ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਇਕਾਦਸ਼ੀ ਨੂੰ ਮੁੱਖ ਰੱਖਦਿਆਂ 23ਵੀਂ ਨਿਸ਼ਾਨ ਯਾਤਰਾ ਕੱਢੀ
Ad Position 24