15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪੀੜਤ ਨੂੰ ਭੇਟ

Ad Position 21
No active advertisement
ਅਜੀਤ ਡੈਸਕ 30-01-2026
ਮਹਿਲ ਕਲਾਂ, 29 ਜਨਵਰੀ (ਅਵਤਾਰ ਸਿੰਘ ਅਣਖੀ)-ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਰਾਏਸਰ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਬੀਬੀ ਸੰਦੀਪ ਕੌਰ ਪਤਨੀ ਖੁਸ਼ਪਾਲ ਸਿੰਘ ਵਾਸੀ ਠੀਕਰੀਵਾਲਾ ਨੂੰ ਉਨ੍ਹਾਂ ਦੇ ਪਤੀ ਖੁਸ਼ਹਾਲ ਸਿੰਘ ਦੀ ਮੌਤ ਤੋਂ ਬਾਅਦ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਬੈਂਕ ਮੈਨੇਜਰ ਹਰਜਿੰਦਰ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਜਗਸੀਰ ਸਿੰਘ ਠੀਕਰੀਵਾਲਾ ਤੇ ਸੀ. ਐਸ. ਪੀ. ਵਕੀਲ ਸਿੰਘ, ਸੀ. ਐਸ. ਪੀ. ਸਿਮਰਨਜੀਤ ਸਿੰਘ ਰੱਖੜਾ, ਨਾਹਰ ਸਿੰਘ, ਗੁਰਮੇਲ ਸਿੰਘ ਤੇ ਬੱਗਾ ਸਿੰਘ, ਪਰਵਿੰਦਰ ਕੌਰ ਆਦਿ ਹਾਜ਼ਰ ਸਨ | ਬੀਮਾ ਰਾਸ਼ੀ ਪ੍ਰਾਪਤ ਕਰਨ ਮੌਕੇ ਪੀੜਤ ਸੰਦੀਪ ਕੌਰ ਨੇ ਬੈਂਕ ਮੈਨੇਜਰ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਸਾਰਿਆਂ ਨੂੰ ਅਪਣਾਉਣੀ ਚਾਹੀਦੀ ਹੈ ਤਾਂ ਜੋ ਬਿਪਤਾ ਦੀ ਘੜੀ 'ਚ ਲੋੜਵੰਦਾਂ ਨੂੰ ਇਸ ਦਾ ਲਾਭ ਪ੍ਰਾਪਤ ਹੋ ਸਕੇ | ਸੰਦੀਪ ਕੌਰ ਨੇ ਕਿਹਾ ਕਿ ਇਹ ਰਾਸ਼ੀ ਨਾਲ ਮੇਰੇ ਪਤੀ ਦੀ ਮੌਤ ਤੋਂ ਬਾਅਦ ਇਲਾਜ 'ਤੇ ਹੋਏ ਖ਼ਰਚੇ ਤੋਂ ਛੁਟਕਾਰਾ ਮਿਲਿਆ | ਜਿਸ ਕਰ ਕੇ ਮੈਂ ਹੋਰ ਕਰਜ਼ਾਈ ਹੋਣੋ ਬਚ ਸਕੀ ਹਾਂ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਕਿੱਕ ਬਾਕਸਿੰਗ ਮੁਕਾਬਲਿਆਂ 'ਚ ਕਾਂਸੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਬੀ. ਵੀ. ਐਮ. ਇੰਟਰਨੈਸ਼ਨਲ ਸਕੂਲ ਵਿਖੇ ਅੰਗਰੇਜ਼ੀ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ
Ad Position 24