15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਧਾਰਮਿਕ ਸਮਾਗਮ ਆਯੋਜਿਤ

Ad Position 21
No active advertisement
ਅਜੀਤ ਡੈਸਕ 30-01-2026
ਧੂਰੀ, 29 ਜਨਵਰੀ (ਲਖਵੀਰ ਸਿੰਘ ਧਾਂਦਰਾ)-ਬੰਦੀ ਛੋੜ ਭਗਤੀ ਮੁਕਤੀ ਟਰੱਸਟ ਵਲੋਂ ਕਬੀਰ ਸਾਹਿਬ ਦੀ ਬਾਣੀ ਤੇ ਸਿੱਖਿਆਵਾਂ ਦੇ ਪ੍ਰਸਾਰ ਲਈ ਉਪਰਾਲੇ ਕਰਦੇ ਹੋਏ ਸੰਤ ਰਾਮਪਾਲ ਦੀ ਰਹਿਨੁਮਾਈ ਹੇਠ ਸਤਲੋਕ ਆਸ਼ਰਮ ਧੂਰੀ ਵਿਖੇ ਕਬੀਰ ਪਰਮੇਸ਼ਰ ਦਾ ਨਿਰਵਾਣ ਦਿਵਸ ਸ਼ਰਧਾ ਨਾਲ ਮਨਾਇਆ | ਇਸ ਮੌਕੇ ਸੰਤ ਰਾਮਪਾਲ ਮਹਾਰਾਜ ਨੇ ਸਤਸੰਗ ਪ੍ਰਵਚਨਾਂ ਦੌਰਾਨ ਕਬੀਰ ਸਾਹਿਬ ਦੇ ਜੀਵਨ, ਉਨ੍ਹਾਂ ਦੀ ਅਮਰ ਬਾਣੀ ਤੇ ਸੱਚੀ ਭਗਤੀ ਦੇ ਮਾਰਗ ਬਾਰੇ ਵਿਸਥਾਰ ਨਾਲ ਚਾਨਣ ਪਾਇਆ ਗਿਆ | ਉਨ੍ਹਾਂ ਨੇ ਦੱਸਿਆ ਕਿ ਜਦੋਂ ਅੰਧਵਿਸ਼ਵਾਸ, ਜਾਤ-ਪਾਤ ਅਤੇ ਧਾਰਮਿਕ ਪਾਖੰਡ ਵਧ ਚੁੱਕੇ ਸਨ, ਉਸ ਸਮੇਂ ਕਬੀਰ ਸਾਹਿਬ ਨੇ ਸੱਚੇ ਅਧਿਆਤਮਿਕ ਗਿਆਨ ਰਾਹੀਂ ਮਨੁੱਖਤਾ ਨੂੰ ਸਹੀ ਰਾਹ ਦਿਖਾਇਆ | ਉਨ੍ਹਾਂ ਵਲੋਂ ਮਗਹਰ ਵਿਚ ਕੀਤੀ ਨਿਰਵਾਣ ਲੀਲਾ ਦਾ ਵੀ ਜ਼ਿਕਰ ਕੀਤਾ, ਜਿਸ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਮੁਕਤੀ ਕਿਸੇ ਸਥਾਨ ਨਾਲ ਨਹੀਂ, ਸੱਚੀ ਭਗਤੀ ਨਾਲ ਮਿਲਦੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਮੁੜ ਬਣੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਗਲੀ ਖ਼ਬਰ ਮੁੜ ਪ੍ਰਧਾਨ ਬਣੇ ਰਜਿੰਦਰ ਗੋਇਲ ਨੂੰ ਕੀਤਾ ਸਨਮਾਨਿਤ
Ad Position 24