15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਇਲਾਕੇ ਦੀ ਖਸਤਾ ਹਾਲਤ ਸੜਕ ਰਾਹਗੀਰਾਂ ਲਈ ਬਣੀ ਜੀਅ ਦਾ ਜੰਜਾਲ

Ad Position 21
No active advertisement
ਅਜੀਤ ਡੈਸਕ 30-01-2026
ਤਪਾ ਮੰਡੀ, 29 ਜਨਵਰੀ (ਪ੍ਰਵੀਨ ਗਰਗ)-ਇਲਾਕੇ ਅੰਦਰ ਪੀਰਖਾਨੇ ਤੋਂ ਦਰਾਜ ਫਾਟਕਾਂ ਨੂੰ ਜਾਣ ਵਾਲੀ ਸੜਕ ਦੀ ਹਾਲਤ ਇਸ ਕਦਰ ਖਸਤਾ ਹੈ, ਜਿਸ ਦਾ ਖ਼ਮਿਆਜ਼ਾ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭੋਗਣਾ ਪੈ ਰਿਹਾ ਹੈ | ਜਦ ਕਿ ਇਹ ਸੜਕ ਰਾਹਗੀਰਾਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ | ਕਰੋੜਾਂ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੀ ਅਸਲੀ ਤਸਵੀਰ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ | ਹਾਈਵੇ ਤੋਂ ਮਹੰਤ ਜੰਗੀਰ ਦਾਸ ਡੇਰਾ ਅਤੇ ਦਰਾਜ ਫਾਟਕ ਤੋਂ ਅੱਗੇ ਆਲੀਕੇ ਵੱਲ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਬਹੁਤ ਹੀ ਖਸਤਾ ਹੋਣ ਕਾਰਨ ਰੋਜ਼ਾਨਾ ਹੀ ਹਾਦਸੇ ਵਾਪਰ ਰਹੇ ਹਨ | ਸੜਕ 'ਤੇ ਵੱਡੇ-ਵੱਡੇ ਖੱਡੇ ਪਏ ਹੋਏ ਹਨ, ਜਿਨ੍ਹਾਂ ਕਾਰਨ ਆਵਾਜਾਈ ਕਰਨ ਵਾਲੇ ਲੋਕ ਹਰ ਰੋਜ਼ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਇਹ ਸੜਕ ਪਿਛਲੇ ਕਈ ਸਾਲਾਂ ਤੋਂ ਇਸ ਕਦਰ ਖਸਤਾ ਹਾਲਤ ਵਿਚ ਹੈ, ਜਿਸ ਦੀ ਅਜੇ ਤੱਕ ਸਬੰਧਿਤ ਵਿਭਾਗ ਨੇ ਸਾਰ ਲੈਣਾ ਮੁਨਾਸਬ ਹੀ ਨਹੀਂ ਸਮਝਿਆ | ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਖੱਡਿਆਂ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਸਿੱਧੀ ਤੌਰ 'ਤੇ ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਨਾਅਰੇ ਤਾਂ ਬਹੁਤ ਲਗਾਉਂਦੀ ਹੈ, ਪਰ ਜ਼ਮੀਨੀ ਪੱਧਰ 'ਤੇ ਵਿਕਾਸ ਦੀ ਥਾਂ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਰਹਿ ਗਏ ਹਨ | ਰਾਹਗੀਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮੁੱਖ ਸੜਕ ਦੀ ਮੁਰੰਮਤ ਜਲਦੀ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਚੋਰੀਆਂ ਦਾ ਸਿਲਸਿਲਾ ਜਾਰੀ, ਕਰਿਆਨੇ ਦੀ ਦੁਕਾਨ 'ਚ ਚੋਰੀ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਐਨ. ਐਸ. ਐਸ. ਕੈਂਪ ਦੌਰਾਨ ਨੁੱਕੜ ਨਾਟਕ ਦੀ ਪੇਸ਼ਕਾਰੀ
Ad Position 24