17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 20-02-2026
ਤਪਾ ਮੰਡੀ, 19 ਫਰਵਰੀ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ, ਜੈਮਲ ਸਿੰਘ ਵਾਲਾ ਵਿਖੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮਾਰੋਹ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਕੂਲੀ ਜੀਵਨ ਦੀਆਂ ਸੁਹਾਵਣੀਆਂ ਯਾਦਾਂ ਨਾਲ ਵਿਦਾ ਕਰਨਾ ਅਤੇ ਭਵਿੱਖ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਦਸਵੀਂ ਕਲਾਸ ਦੇ ਸੀਨੀਅਰ ਵਿਦਿਆਰਥੀਆਂ ਦੇ ਸਨਮਾਨ ਵਿਚ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਨਾਚ, ਗੀਤ, ਸਕਿੱਟ ਅਤੇ ਮਨਮੋਹਕ ਪ੍ਰਸਤੁਤੀਆਂ ਨੇ ਸਮਾਰੋਹ ਨੂੰ ਹੋਰ ਵੀ ਰੌਣਕ ਮਈ ਬਣਾ ਦਿੱਤਾ | ਹਰ ਪ੍ਰਸਤੁਤੀ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਪ੍ਰਤੀ ਪਿਆਰ, ਸਤਿਕਾਰ ਅਤੇ ਸ਼ੁੱਭਕਾਮਨਾਵਾਂ ਦੀ ਝਲਕ ਸਪਸ਼ਟ ਨਜ਼ਰ ਆਈ | ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਦੱਸਿਆ ਕਿ ਸਕੂਲ ਨੇ ਉਨ੍ਹਾਂ ਨੂੰ ਸਿਰਫ਼ ਸਿੱਖਿਆ ਹੀ ਨਹੀਂ ਦਿੱਤੀ, ਸਗੋਂ ਜੀਵਨ ਵਿਚ ਅੱਗੇ ਵਧਣ ਲਈ ਸੰਸਕਾਰ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵੀ ਦਿੱਤਾ ਹੈ | ਉਨ੍ਹਾਂ ਨੇ ਆਪਣੇ ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਦਾ ਦਿਲੋਂ ਧੰਨਵਾਦ ਕੀਤਾ | ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸਕੂਲ ਸਦਾ ਹੀ ਵਿਦਿਆਰਥੀਆਂ ਦੇ ਵਿਕਾਸ ਲਈ ਯਤਨਸ਼ੀਲ ਰਹਿੰਦਾ ਹੈ ਅਤੇ ਭਵਿੱਖ ਵਿਚ ਵੀ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੈਬਨਿਟ ਵਿਚ ਲਏ ਜਾਣ ਸੰਬੰਧੀ ਲੋਕਾਂ ਦੀ ਮੰਗ <br/> ਅਗਲੀ ਖ਼ਬਰ ਵਿਧਾਇਕ ਅਮਰਗੜ੍ਹ ਵਲੋਂ ਹਲਕੇ ਦੀਆਂ ਦੋ ਮੁੱਖ ਸੜਕਾਂ ਤੇ ਪੰਜ ਪਿੰਡਾਂ ਦੀਆਂ ਫਿਰਨੀਆਂ ਦੇ ਰੱਖੇ ਗਏ ਨੀਂਹ ਪੱਥਰ
Ad Position 24