17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬੱਚਿਆਂ ਦੇ ਭਵਿੱਖ ਦੀ ਰੱਖਿਆ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

Ad Position 21
No active advertisement
ਅਜੀਤ ਡੈਸਕ 20-02-2026
ਮਹਿਲ ਕਲਾਂ, 19 ਫਰਵਰੀ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵਲੋਂ ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰ ਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਗਿਆ | ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੈਨ ਇੰਡੀਆ ਰੈਸਕਿਉ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਲੀਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵਲੋਂ ਮਹਿਲ ਕਲਾਂ ਵਿਚ ਲੇਬਰ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਨੂੰ ਰੋਕਣ ਲਈ ਇਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਨ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ | ਅਭਿਆਨ ਦੌਰਾਨ ਟੀਮ ਵਲੋਂ ਦੁਕਾਨਾਂ ਹੋਟਲਾਂ, ਰੇਹੜੀਆਂ 'ਤੇ ਵਿਸ਼ੇਸ਼ ਤੌਰ 'ਤੇ ਚੈਕਿੰਗ ਕਰ ਕੇ ਮਜ਼ਦੂਰੀ ਕਰਦੇ ਬੱਚਿਆਂ ਦੀ ਭਾਲ ਕੀਤੀ ਗਈ | ਇਸ ਚੈਕਿੰਗ ਅਭਿਆਨ ਦੌਰਾਨ ਇਕ ਨਾਬਾਲਿਗ ਬੱਚਾ ਰੈਸਕਿਊ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਰੇਸਕਿਊ ਉਪਰੰਤ ਬੱਚੇ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ 'ਚ ਰੱਖਦਿਆਂ ਉਸ ਨੂੰ ਅਗਲੀ ਕਾਨੂੰਨੀ ਕਾਰਵਾਈ ਅਤੇ ਪੁਨਰਵਾਸ ਲਈ ਚਾਈਲਡ ਵੈੱਲਫੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ | ਇਸ ਕਾਰਵਾਈ ਦਾ ਮਕਸਦ ਬੱਚਿਆਂ ਨੂੰ ਮਜ਼ਦੂਰੀ ਵਰਗੀਆਂ ਗੈਰ ਕਾਨੂੰਨੀ ਅਤੇ ਅਨੈਤਿਕ ਪ੍ਰਥਾਵਾਂ ਤੋਂ ਬਚਾਉਣਾ ਹੈ | ਉਨ੍ਹਾਂ ਕਿਹਾ ਬਾਲ ਮਜ਼ਦੂਰੀ ਬੱਚਿਆਂ ਨੂੰ ਉਨ੍ਹਾਂ ਦੇ ਬਚਪਨ ਤੋਂ ਵਾਂਝਾ ਕਰਨ ਦੇ ਨਾਲ ਬੱਚਿਆਂ ਦੇ ਨਿਯਮਿਤ ਸਕੂਲ ਜਾਣ 'ਚ ਅੜਿੱਕਾ ਬਣਦਾ ਹੈ | ਜੋ ਕਿ ਸਰੀਰਕ, ਸਮਾਜਿਕ, ਮਾਨਸਿਕ ਵਿਕਾਸ ਅਤੇ ਨੈਤਿਕ ਪੱਖੋਂ ਖ਼ਤਰਨਾਕ ਤੇ ਨੁਕਸਾਨ ਦੇਹ ਹੁੰਦਾ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ ਅਤੇ ਜੋ ਅਜਿਹਾ ਕਰਦਾ ਹੈ, ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਜੇਕਰ ਕਿਤੇ ਵੀ ਕੋਈ ਬੱਚਾ ਮਜ਼ਦੂਰੀ ਕਰਦਾ ਨਜ਼ਰ ਆਵੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ ਜਾਂ ਸਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਹਿਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਬਲਵਿੰਦਰ ਸਿੰਘ, ਲੇਬਰ ਇੰਸਪੈਕਟਰ ਮਨਪ੍ਰੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ <br/> ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੈਬਨਿਟ ਵਿਚ ਲਏ ਜਾਣ ਸੰਬੰਧੀ ਲੋਕਾਂ ਦੀ ਮੰਗ <br/>
Ad Position 24