17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ਼੍ਰੋਮਣੀ ਅਕਾਲੀ ਵਲੋਂ ਸਰਕਲ ਨਿਹਾਲੂਵਾਲ ਤੋਂ ਡਾ. ਹਰਨੇਕ ਸਿੰਘ ਧਾਲੀਵਾਲ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 20-02-2026
ਮਹਿਲ ਕਲਾਂ, 19 ਫਰਵਰੀ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਪਾਰਟੀ ਆਗੂਆਂ ਦੀ ਸਲਾਹ ਨਾਲ ਨਵੇਂ ਬਣਾਏ ਸਰਕਲ ਨਿਹਾਲੂਵਾਲ ਤੋਂ ਉੱਦਮੀ ਨੌਜਵਾਨ ਆਗੂ ਡਾ: ਹਰਨੇਕ ਸਿੰਘ ਧਾਲੀਵਾਲ ਪੰਡੋਰੀ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਜਿਹੇ ਉੱਦਮੀ ਨੌਜਵਾਨਾਂ ਨੂੰ ਮਾਣ ਸਤਿਕਾਰ ਦੇ ਕੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਅਗਲੇ ਦਿਨਾਂ 'ਚ ਪਾਰਟੀ ਦੇ ਹਲਕਾ ਮਹਿਲ ਕਲਾਂ ਦੇ ਜਥੇਬੰਦਕ ਢਾਂਚੇ ਦਾ ਹੋਰ ਵਿਸਥਾਰ ਕਰ ਕੇ ਬੇਦਾਗ਼ ਇਮਾਨਦਾਰ ਬੇਦਾਗ਼ ਆਗੂਆਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਸੂਬਾ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਸਮੂਹ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ | ਨਵ-ਨਿਯੁਕਤ ਸਰਕਲ ਨਿਹਾਲੂਵਾਲ ਦੇ ਪ੍ਰਧਾਨ ਡਾ: ਹਰਨੇਕ ਸਿੰਘ ਧਾਲੀਵਾਲ ਨੇ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਲਗਨ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਆਗੂਆਂ ਦੀ ਅਗਵਾਈ ਹੇਠ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਸੀਨੀਅਰ ਆਗੂ ਡਾ: ਸੁਖਵਿੰਦਰ ਸਿੰਘ ਨਿਹਾਲੂਵਾਲ ਨੇ ਪਾਰਟੀ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਗੂਆਂ, ਵਰਕਰਾਂ ਨੂੰ ਇੱਕਜੁੱਟ ਹੋ ਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣੇ ਤੋਂ ਹੀ ਤਿਆਰੀਆਂ ਵਿੱਢ ਦੇਣ ਦੀ ਅਪੀਲ ਕੀਤੀ | ਇਸ ਮੌਕੇ ਕਲੱਟਰ ਸਿੰਘ ਧਾਲੀਵਾਲ, ਇੰਜ: ਕੇਵਲ ਸਿੰਘ ਪੰਡੋਰੀ, ਰਾਜਪਾਲ ਸਿੰਘ ਧਾਲੀਵਾਲ, ਪ੍ਰੇਮ ਸਿੰਘ ਖ਼ਾਲਸਾ, ਸ਼ਿੰਗਾਰਾ ਸਿੰਘ, ਜੱਸਾ ਸਿੰਘ, ਮੈਂਬਰ ਸੁਖਪਾਲ ਸਿੰਘ ਪਾਲਾ, ਅਵਤਾਰ ਸਿੰਘ ਬੋਪਾਰਾਏ, ਮਨਜੀਤ ਸਿੰਘ ਜੌਹਲ, ਨਰਿੰਦਰ ਸਿੰਘ ਕੁਤਬਾ, ਦਪਿੰਦਰ ਸਿੰਘ ਕੁਤਬਾ, ਅਮਰੀਕ ਸਿੰਘ ਕੁਤਬਾ, ਬੇਅੰਤ ਸਿੰਘ ਮਹਿਲ ਖੁਰਦ, ਰਣਜੀਤ ਸਿੰਘ ਹੈਰੀ, ਸੰਤੋਖ ਸਿੰਘ ਹੈਰੀ, ਸਰਬਜੀਤ ਸਿੰਘ ਸਾਬਕਾ ਸਰਪੰਚ, ਕਮਲਜੀਤ ਸਿੰਘ ਰਾਣਾ, ਪ੍ਰਧਾਨ ਕੁਲਵੰਤ ਸਿੰਘ ਜਗਦੇ ਬੀ.ਸੀ. ਵਿੰਗ, ਹਰਜਿੰਦਰ ਸਿੰਘ ਸਰਕਲ ਪ੍ਰਧਾਨ ਬੀ.ਸੀ. ਵਿੰਗ, ਗੁਰਦੀਪ ਸਿੰਘ ਟਿਵਾਣਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਪ੍ਰਧਾਨ ਜਗਦੇਵ ਸਿੰਘ ਬਧੇਸਾ, ਸਰਪੰਚ ਬਚਿੱਤਰ ਸਿੰਘ ਧਾਲੀਵਾਲ, ਪ੍ਰਧਾਨ ਗੁਰਦੀਪ ਸਿੰਘ ਕਾਲਾ, ਗੁਰਵਿੰਦਰ ਸਿੰਘ ਹਰਦਾਸਪੁਰਾ, ਰੂਪ ਸਿੰਘ, ਸ਼ਗਨਦੀਪ ਸਿੰਘ ਹਮੀਦੀ, ਹਰਵਿੰਦਰ ਸਿੰਘ ਨਿਗਾਹ, ਮਲਕੀਤ ਸਿੰਘ ਸਿੱਧੂ, ਮੇਹਰ ਸਿੰਘ ਮਹਿਲ ਖ਼ੁਰਦ, ਅਜੈ ਕੁਮਾਰ, ਸਤਿੰਦਰਪਾਲ ਸਿੰਘ ਬਿੱਟੂ, ਬਲਜਿੰਦਰ ਸਿੰਘ ਨਿਗਾਹ ਆਦਿ ਆਗੂਆਂ ਨੇ ਨਵ-ਨਿਯੁਕਤ ਸਰਕਲ ਨਿਹਾਲੂਵਾਲ ਦੇ ਪ੍ਰਧਾਨ ਡਾ: ਹਰਨੇਕ ਸਿੰਘ ਧਾਲੀਵਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਇਲਾਕੇ 'ਚ ਸ਼੍ਰੋਮਣੀ ਅਕਾਲੀ ਨੂੰ ਵਧੇਰੇ ਮਜ਼ਬੂਤੀ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ <br/> ਅਗਲੀ ਖ਼ਬਰ ਬਰਨਾਲਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਸਾਂਝੇ ਫੋਰਮ ਵਲੋਂ ਮੀਟਿੰਗ <br/>
Ad Position 24