17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 20-02-2026
ਬਰਨਾਲਾ, 19 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਮੋਬਾਈਲ ਫ਼ੋਨ ਮਿਲਣ 'ਤੇ ਹਵਾਲਾਤੀ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਦਾਗਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬੈਰਕ ਨੰ: 8 'ਚ ਬੰਦ ਹਵਾਲਾਤੀ ਸ਼ੰਕਰ ਸਿੰਘ ਵਾਸੀ ਬਰਨਾਲਾ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ 'ਚੋਂ ਮੋਬਾਈਲ ਫ਼ੋਨ ਬਰਾਮਦ ਹੋਇਆ | ਪੁਲਿਸ ਕਾਰਵਾਈ ਅਨੁਸਾਰ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਪਸੀ ਭਾਈਚਾਰੇ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ - ਐਸ.ਐਸ.ਪੀ. <br/> ਅਗਲੀ ਖ਼ਬਰ ਠੀਕਰੀਵਾਲ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਮਾਪਿਆਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ
Ad Position 24