17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨਾਲ ਆਗੂਆਂ ਤੇ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਪ੍ਰਧਾਨ ਸ਼ੰਮੀ ਠੁੱਲੀਵਾਲ

Ad Position 21
No active advertisement
ਅਜੀਤ ਡੈਸਕ 02-03-2026
ਮਹਿਲ ਕਲਾਂ, 1 ਮਾਰਚ (ਅਵਤਾਰ ਸਿੰਘ ਅਣਖੀ)-ਆਲ ਇੰਡੀਆ ਕਾਂਗਰਸ ਦੇ ਕੌਮੀ ਆਗੂ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨਾਲ ਕਾਂਗਰਸ ਦੇ ਆਗੂਆਂ, ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਵਿਸ਼ਾਲ ਪੱਧਰ 'ਤੇ ਸ਼ਮੂਲੀਅਤ ਕਰ ਕੇ ਕਿਰਤੀ ਲੋਕਾਂ ਨੇ ਇਸ ਰੈਲੀ ਇਤਿਹਾਸਕ ਬਣਾ ਦਿੱਤਾ | ਪ੍ਰਧਾਨ ਸ਼ੰਮੀ ਠੁੱਲੀਵਾਲ ਨੇ ਦਾਅਵਾ ਕੀਤਾ ਕਿ ਇਹ ਰੈਲੀ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸ਼ਾਨਦਾਰ ਫ਼ਤਿਹ ਦਾ ਮੁੱਢ ਬੰਨੇ੍ਹਗੀ | ਉਨ੍ਹਾਂ ਮਨਰੇਗਾ ਬਚਾਓ ਕਿਸਾਨ ਮਜ਼ਦੂਰ ਰੈਲੀ ਦੀ ਕਾਮਯਾਬੀ ਲਈ ਦਿਨ-ਰਾਤ ਇਕ ਕਰ ਕੇ ਮਿਹਨਤ ਕਰਨ ਵਾਲੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਕਿਰਤੀ ਲੋਕਾਂ ਦੇ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਅਗਲੇ ਦਿਨਾਂ 'ਚ ਵਿਸ਼ੇਸ਼ ਸਮਾਗਮ ਕਰ ਕੇ ਮਿਹਨਤੀ ਆਗੂਆਂ, ਵਰਕਰਾਂ ਨੂੰ ਢੁਕਵਾਂ ਮਾਣ ਸਨਮਾਨ ਦਿੱਤਾ ਜਾਵੇਗਾ | ਪ੍ਰਧਾਨ ਸ਼ੰਮੀ ਠੁੱਲੀਵਾਲ ਨੇ ਹਰ ਵਰਗ ਦੇ ਲੋਕਾਂ ਖ਼ਾਸ ਕਰ ਨੌਜਵਾਨਾਂ ਨੂੰ ਕਾਂਗਰਸ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੁਖਾਨੰਦ ਕਾਲੋਨੀ ਵਿਖੇ ਸੰਤ ਸੁਖਦੇਵ ਸ਼ਾਹ ਦੀ ਪਵਿੱਤਰ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਐੱਸ. ਬੀ. ਐੱਸ. ਗਰੁੱਪ ਆਫ਼ ਕਾਲਜਿਜ਼ ਵਿਖੇ 10 ਲੋੜਵੰਦ ਲੜਕੀਆਂ ਦੇ ਕੀਤੇ ਸਮੂਹਿਕ ਵਿਆਹ <br/>
Ad Position 24