17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਡੀ. ਐੱਮ. ਐੱਫ. ਵਲੋਂ ਕੇਂਦਰ ਸਰਕਾਰ ਤੋਂ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਵਾਪਸ ਲੈਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 02-03-2026
ਸੁਨਾਮ ਊਧਮ ਸਿੰਘ ਵਾਲਾ, 1 ਮਾਰਚ (ਧਾਲੀਵਾਲ, ਭੁੱਲਰ)-ਡੈਮੋਕ੍ਰੇਟਿਕ ਮਨਰੇਗਾ ਫ਼ਰੰਟ (ਡੀ ਐਮ ਐਫ) ਵਲੋਂ ਬਲਾਕ ਸੁਨਾਮ ਦੇ ਪਿੰਡ ਟਿੱਬੀ ਰਵਿਦਾਸਪੁਰਾ, ਭਗਵਾਨਪੁਰਾ, ਸਿੰਘਪੁਰਾ, ਮਿਰਜਾਪੱਤੀ ਨਮੋਲ ਅਤੇ ਨਮੋਲ ਵਿਖੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਡੀ ਐਮ ਐਫ ਦੀ ਜ਼ਿਲ੍ਹਾ ਆਗੂ ਹਰਪਾਲ ਕੌਰ ਟਿੱਬੀ, ਸਾਂਤੀ ਕੌਰ, ਗੁਰਧਿਆਨ ਕੌਰ ਨਮੋਲ ਅਤੇ ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫ਼ਾਰਮ (ਆਈ ਡੀ ਪੀ) ਦੇ ਸੂਬਾ ਆਗੂ ਕਰਨੈਲ ਸਿੰਘ ਜਖੇਪਲ, ਫਲਜੀਤ ਸਿੰਘ ਅਤੇ ਰੁਪਿੰਦਰ ਕੌਰ ਨਮੋਲ ਨੇ ਕਿਹਾ ਕਿ ਕੇਂਦਰ ਸਰਕਾਰ ਮਗਨਰੇਗਾ ਕਾਨੂੰਨ ਰੱਦ ਕਰ ਕੇ ਨਵੇਂ ਲਿਆਂਦੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ-2025 ਨੂੰ ਵਾਪਸ ਲਵੇ ਕਿਉਂਕਿ ਇਹ ਕਿਰਤੀਆਂ ਦਾ ਸੰਵਿਧਾਨਕ ਬੁਨਿਆਦੀ ਹੱਕ ਖੋਹਣ ਵਾਲਾ ਅਤੇ ਦੇਸ਼ ਦੇ ਫੈਡਰਲ ਢਾਂਚੇ ਨੂੰ ਕਮਜ਼ੋਰ ਕਰਨ ਵਾਲਾ ਹੈ | ਉਨ੍ਹਾਂ ਕਿਹਾ ਪੰਜਾਬ ਜੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਕਰਜ਼ੇ 'ਚ ਡੁੱਬਿਆ ਹੋਇਆ ਹੈ ਉਹ 40 ਫ਼ੀਸਦੀ ਪੈਸਾ ਦੇਣ ਤੋਂ ਅਸਮਰਥ ਹੈ | ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਸਰਕਾਰ ਦੇ ਲੋਕ ਵਿਰੋਧੀ ਫ਼ੈਸਲੇ ਦੇ ਖ਼ਿਲਾਫ਼ 7 ਮਾਰਚ ਨੂੰ ਦਾਣਾ ਮੰਡੀ ਸੁਨਾਮ ਵਿਖੇ ਕੀਤੇ ਜਾ ਰਹੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ |

Ad Position 22
No active advertisement
ਪਿਛਲੀ ਖ਼ਬਰ ਕਾਲਜ ਦੀ ਸਾਲਾਨਾ ਅਥਲੈਟਿਕ ਮੀਟ ਕਰਵਾਈ ਲੀਸ਼ਾ ਬਾਂਸਲ ਅਤੇ ਹਰਸ਼ਦੀਪ ਸਿੰਘ ਨੇ ਜਿੱਤਿਆ ਬੈੱਸਟ ਅਥਲੀਟ ਦਾ ਐਵਾਰਡ <br/... ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦਾ ਬਹਾਦਰੀ ਦਿਵਸ ਮਨਾਇਆ <br/>
Ad Position 24