16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਾਈ. ਐੱਸ. ਸਕੂਲ ਅਤੇ ਗੋਇਲ ਕਲਾਸਿਜ਼ ਵਲੋਂ ਇਨਾਮ ਵੰਡ ਸਮਾਰੋਹ <br/>

Ad Position 21
No active advertisement
ਤਪਾ ਅਗਰਵਾਲ ਧਰਮਸ਼ਾਲਾ ਵਿਚ ਗੋਇਲ ਕਲਾਸਸ ਤੇ ਵਾਈ.ਐੱਸ. ਸਕੂਲ ਵਲੋਂ ਕਰਵਾਏ ਸਮਾਗਮ ਦਾ ਦਿ੍ਸ਼ | ਤਸਵੀਰ : ਵਿਜੇ ਸ਼ਰਮਾ <br/> 02-03-2026
ਤਪਾ ਮੰਡੀ, 1 ਮਾਰਚ (ਵਿਜੇ ਸ਼ਰਮਾ)-ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਵਾਈ.ਐੱਸ. ਸਕੂਲ ਅਤੇ ਗੋਇਲ ਕਲਾਸਸ ਦੇ ਸਹਿਯੋਗ ਨਾਲ ਇਕ ਸ਼ਾਨਦਾਰ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਨਗਰ ਕੌਂਸਲ ਦੀ ਪ੍ਰਧਾਨ ਡਾ: ਸੋਨਿਕਾ ਬਾਂਸਲ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਜਿਨ੍ਹਾਂ ਨੇ ਦੋਵਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਵੱਖ-ਵੱਖ ਖੇਤਰਾਂ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਅਤੇ ਮੈਡੀਕਲ, ਇੰਜੀਨੀਅਰਿੰਗ ਅਤੇ ਹੋਰ ਖੇਤਰਾਂ ਵਿਚ ਦਾਖਲਾ ਲੈਣ ਵਾਲੇ 100 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਤੋਂ ਬਾਅਦ ਕਿਹਾ ਕਿ ਗੋਇਲ ਕਲਾਸਸ ਸੰਸਥਾ ਦਾ ਬਹੁਤ ਵੱਡਾ ਉਪਰਾਲਾ ਹੈ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਕੋਚਿੰਗ ਦੇ ਕੇ ਆਪਣੇ ਸ਼ਹਿਰ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਨੇ ਵਾਈ.ਐਸ. ਸਕੂਲ ਅਤੇ ਗੋਇਲ ਕਲਾਸਸ ਦੇ ਟੀਮ ਨੂੰ ਮੁਬਾਰਕਬਾਦ ਵੀ ਦਿੱਤੀ | ਸਮਾਗਮ ਦੇ ਅੰਤ ਵਿਚ ਗੋਇਲ ਕਲਾਸਸ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੋਇਲ ਵਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਮੁਹਤਬਰਾਂ, ਸਕੂਲ ਪਿ੍ੰਸੀਪਲਾਂ, ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਵਾਈ.ਐਸ. ਸਕੂਲ ਦੇ ਪਿ੍ੰਸੀਪਲ ਮੋਹਿਤ ਜਿੰਦਲ, ਵਾਇਸ ਪਿ੍ੰਸੀਪਲ ਸਚਿਨ ਗੁਪਤਾ ਅਤੇ ਗੋਇਲ ਕਲਾਸਾਂ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੋਇਲ, ਮੈਡਮ ਪੂਜਾ ਰਾਠੌੜ, ਮੈਡਮ ਅਨਮੋਲ ਗੋਇਲ, ਮੈਡਮ ਸੁਪਰਿਆ ਤੋਂ ਇਲਾਵਾ ਪੀਰਖਾਨਾ ਕਮੇਟੀ ਦੇ ਪ੍ਰਧਾਨ ਹੇਮ ਰਾਜ ਸ਼ੰਟੀ ਮੌੜ, ਸਾਬਕਾ ਪ੍ਰਧਾਨ ਸੁਰੇਸ਼ ਕੁਮਾਰ ਪੱਖੋ, ਸ਼ਹਿਰ ਦੇ ਉੱਘੇ ਨਾਗਰਿਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਭਾਗ ਪੈਲੇਸ ਵਾਲਿਆਂ ਨੂੰ ਸਦਮਾ, ਪਿਤਾ (ਸਹੁਰੇ) ਦਾ ਦਿਹਾਂਤ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/>
Ad Position 24