16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰਦੁਆਰਾ ਜੰਡਸਰ ਸਾਹਿਬ ਵਿਖੇ ਸੰਤ ਘੁੰਨਸ ਅਤੇ ਵਿਧਾਇਕ ਪੰਡੋਰੀ ਵਲੋਂ ਪ੍ਰਬੰਧਕ ਕਮੇਟੀ ਨਾਲ ਮੀਟਿੰਗ <br/>

Ad Position 21
No active advertisement
ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਪ੍ਰਬੰਧਕ ਕਮੇਟੀ ਨਾਲ ਮੀਟਿੰਗ ਕਰਨ ਉਪਰੰਤ ਸੰਤ ਬਲਬੀਰ ਸਿੰਘ ਘੁੰਨਸ, ਵਿਧਾਇਕ ਕੁਲਵੰਤ ਸਿੰਘ ਪੰਡੋਰੀ | ਤਸਵੀਰ : ਅਵਤਾਰ ਸਿੰਘ ਅਣਖੀ <br/> 02-03-2026
ਮਹਿਲ ਕਲਾਂ, 1 ਮਾਰਚ (ਅਵਤਾਰ ਸਿੰਘ ਅਣਖੀ)-ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਸੰਤ ਬਲਵੀਰ ਸਿੰਘ ਘੁੰਨਸ ਨੇ ਪਹੁੰਚ ਕੇ ਹਾਲ ਹੀ 'ਚ ਵਾਪਰੀ ਮੰਦਭਾਗੀ ਘਟਨਾ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੀਟਿੰਗ ਕਰ ਕੇ ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕੀਤੀ | ਹਲਕਾ ਵਿਧਾਇਕ ਪੰਡੋਰੀ ਨੇ ਆਪਣੇ ਵਲੋਂ ਸੰਭਵ ਸਹਿਯੋਗ ਦਾ ਵਿਸ਼ਵਾਸ ਦੁਆਇਆ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਸੰਤ ਘੁੰਨਸ ਨੇ ਇਸ ਘਟਨਾ ਨੂੰ ਬਹੁਤ ਹੀ ਚਿੰਤਾਜਨਕ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਗੁਰੂ ਘਰਾਂ 'ਚ ਬੇਅਦਬੀ ਦੀਆਂ ਵਾਪਰ ਰਹੀਆਂ ਲਗਾਤਾਰ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰਾਂ ਵਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਤੁਰੰਤ ਲੋੜ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਕੇ ਸਚਾਈ ਨੂੰ ਸਾਹਮਣੇ ਲਿਆਂਦਾ ਜਾਵੇ | ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ | ਇਸ ਮੌਕੇ ਕਮੇਟੀ ਦੇ ਪ੍ਰਧਾਨ ਭਾਈ ਗੁਰਸੇਵਕ ਸਿੰਘ, ਮੀਤ ਪ੍ਰਧਾਨ ਗੁਰਦੀਸ਼ ਸਿੰਘ, ਮੈਂਬਰ ਮੇਜਰ ਸਿੰਘ, ਹਰਤੇਜ ਸਿੰਘ ਸਿੱਧੂ, ਭਾਈ ਸੰਦੀਪ ਸਿੰਘ, ਹੈੱਡ ਗ੍ਰੰਥੀ ਪੂਰਨ ਸਿੰਘ ਅਤੇ ਹਰਜਿੰਦਰ ਸਿੰਘ ਸੋਹੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਲੋੜਵੰਦ ਮਰੀਜ਼ ਨੂੰ ਦਿੱਤੀ ਸਹਾਇਤਾ ਰਾਸ਼ੀ <br/> ਅਗਲੀ ਖ਼ਬਰ ਪਰਵਿੰਦਰ ਸਿੰਘ ਭਾਗ ਪੈਲੇਸ ਵਾਲਿਆਂ ਨੂੰ ਸਦਮਾ, ਪਿਤਾ (ਸਹੁਰੇ) ਦਾ ਦਿਹਾਂਤ
Ad Position 24