16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਲੋੜਵੰਦ ਮਰੀਜ਼ ਨੂੰ ਦਿੱਤੀ ਸਹਾਇਤਾ ਰਾਸ਼ੀ <br/>

Ad Position 21
No active advertisement
ਸਮਾਜ ਸੇਵੀ ਭਾਨ ਸਿੰਘ ਜੱਸੀ ਲੋੜਵੰਦ ਮਰੀਜ਼ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਰਾਸ਼ੀ ਦੇਣ ਮੌਕੇ ਦੀ ਤਸਵੀਰ | ਅਜੀਤ ਤਸਵੀਰ <br/> 02-03-2026
ਬਰਨਾਲਾ, 1 ਮਾਰਚ (ਅਸ਼ੋਕ ਭਾਰਤੀ)-ਭਾਰਤੀ ਸੰਵਿਧਾਨ ਦੇ ਰਚੇਤਾ ਡਾ: ਭੀਮ ਰਾਓ ਅੰਬੇਡਕਰ ਦੇ ਪਿੰਡ ਮਹੂ ਦੇ ਵਸਨੀਕ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਅਨਾਜ ਮੰਡੀ ਬਰਨਾਲਾ ਵਿਖੇ ਝੁੱਗੀ ਵਿਚ ਰਹਿੰਦੇ ਅਤੇ ਮਜ਼ਦੂਰੀ ਕਰ ਕੇ ਗੁਜ਼ਾਰਾ ਕਰਦੇ ਰਾਮ ਕੁਮਾਰ ਨੂੰ ਕਿਡਨੀ ਦੀ ਗੰਭੀਰ ਬਿਮਾਰੀ ਤੋਂ ਪੀੜਤ ਹਨ | ਉਹ ਹੁਣ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਦਾਖਲ ਹੈ | ਅੱਜ ਉਨ੍ਹਾਂ ਦੀ ਝੌਂਪੜੀ ਵਿਚ ਪਹੁੰਚਦਿਆਂ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਗ਼ਰੀਬੀ ਅਤੇ ਬਿਮਾਰੀ ਤੋਂ ਪੀੜਤ ਮਰੀਜ਼ ਰਾਮ ਕੁਮਾਰ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਸਹਾਇਤਾ ਕੀਤੀ | ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਕਿਹਾ ਕਿ ਸਾਨੂੰ ਲੋੜਵੰਦ ਮਰੀਜ਼ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਦਿਹਾੜੀ ਕਰ ਕੇ ਆਪਣਾ ਪਰਿਵਾਰ ਪਾਲ ਰਹੇ ਤਿੰਨ ਮਸੂਮ ਬੱਚਿਆਂ ਦੇ ਬਾਪ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ | ਇਸ ਮੌਕੇ ਮਨਰੇਗਾ ਜਥੇਬੰਦੀ ਪੰਜਾਬ ਦੇ ਆਗੂ ਸਾਥੀ ਖ਼ੁਸ਼ੀਆ ਸਿੰਘ, ਮੈਡੀਕਲ ਦੇ ਵਿਦਿਆਰਥੀ ਦੀਪਕ ਕੁਮਾਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁੱਗਾ ਮਾੜੀ ਬਸਤੀ ਧਰਮਸ਼ਾਲਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਸੰਤ ਘੁੰਨਸ ਅਤੇ ਵਿਧਾਇਕ ਪੰਡੋਰੀ ਵਲੋਂ ਪ੍ਰਬੰਧਕ ਕਮੇਟੀ ਨਾਲ ਮੀਟਿੰਗ <br/>
Ad Position 24