12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਬਾਂਸਲ ਵਲੋਂ ਮਥੁਰਾ (ਵਿ੍ੰਦਾਵਨ) ਕਿਸ਼ਤੀ ਹਾਦਸੇ 'ਤੇ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 13-04-2026
ਤਪਾ ਮੰਡੀ, 12 ਅਪ੍ਰੈਲ (ਪ੍ਰਵੀਨ ਗਰਗ)-ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਉੱਤਰ ਪ੍ਰਦੇਸ਼ 'ਚ ਮਥੁਰਾ (ਵਿ੍ੰਦਾਵਨ) 'ਚ ਯਮੁਨਾ ਨਦੀ 'ਚ ਕਿਸ਼ਤੀ ਡੁੱਬਣ ਕਾਰਨ ਪੰਜਾਬ (ਲੁਧਿਆਣਾ, ਜਗਰਾਉਂ) ਦੇ ਕਈ ਸ਼ਰਧਾਲੂਆਂ ਦੀ ਮੌਤ 'ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ | ਬਾਂਸਲ ਨੇ ਕਿਹਾ ਕਿ ਇਹ ਪੀੜਤ ਪਰਿਵਾਰਾਂ ਲਈ ਬਹੁਤ ਦੁਖਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗਵਾਇਆ ਹੈ | ਉਨ੍ਹਾਂ ਹਾਦਸੇ 'ਚ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ | ਉਹਨਾਂ ਆਖਿਆ ਕਿ ਸਮੁੱਚਾ ਕਾਂਵੜ ਸੰਘ ਇਸ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ | ਇਸ ਦੌਰਾਨ ਜਿੱਥੇ ਉਨ੍ਹਾਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਦਾ ਵਪਾਰੀਆਂ ਦੇ ਹਿਤ ਲਈ ਟਰੇਡ ਵਿੰਗ ਬਣਾਉਣਾ ਮਹਿਜ਼ ਇੱਕ ਡਰਾਮਾ-ਐਡਵੋਕੇਟ ਰਾਹੀ ਅਗਲੀ ਖ਼ਬਰ 750 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ
Ad Position 24