12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਫੈਂਸੀ ਡਰੈੱਸ ਅਤੇ ਦਸਤਾਰ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 13-04-2026
ਧਨੌਲਾ, 12 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ 'ਵਿਸਾਖੀ' ਦੇ ਤਿਉਹਾਰ ਨੂੰ ਸਮਰਪਿਤ ਇੱਕ ਸ਼ਾਨਦਾਰ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਐਲ.ਕੇ.ਜੀ. ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਦੌਰਾਨ ਸਕੂਲ ਦਾ ਵਿਹੜਾ ਪੰਜਾਬੀ ਸੱਭਿਆਚਾਰ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ | ਬੱਚੇ ਰਵਾਇਤੀ ਪੰਜਾਬੀ ਪਹਿਰਾਵੇ ਜਿਵੇਂ ਕਿ ਕੁੜਤਾ-ਚਾਦਰ, ਟੌਰੇ ਵਾਲੀ ਪੱਗ, ਫੁਲਕਾਰੀ ਅਤੇ ਸੂਟ-ਸਲਵਾਰ ਪਹਿਨ ਕੇ ਸਜੇ ਹੋਏ ਸਨ | ਬੱਚਿਆਂ ਨੇ ਸਟੇਜ 'ਤੇ ਆ ਕੇ ਬੋਲੀਆਂ ਪਾਈਆਂ ਅਤੇ 'ਜੱਟਾ ਆਈ ਵਿਸਾਖੀ' ਦੇ ਨਾਅਰਿਆਂ ਨਾਲ ਪੂਰੇ ਹਾਲ ਵਿਚ ਜੋਸ਼ ਭਰ ਦਿੱਤਾ | ਉਪਰੰਤ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਸੋਹਣੀ ਅਤੇ ਘੱਟ ਸਮੇਂ ਵਿਚ ਦਸਤਾਰ ਬੰਨ੍ਹਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਚੇਅਰਮੈਨ ਅਮਰਜੀਤ ਸਿੰਘ ਚੀਮਾ ਨੇ ਸਾਰੇ ਬੱਚਿਆਂ ਨੂੰ ਸ਼ਾਬਾਸ਼ ਦਿੱਤੀ ਅਤੇ ਵਿਸਾਖੀ ਦੀ ਵਧਾਈ ਦਿੱਤੀ | ਇਸ ਸਮੇਂ ਸਕੂਲ ਦਾ ਸਾਰਾ ਸਟਾਫ਼ ਤੇ ਬੱਚੇ ਹਾਜਰ ਸਨ | ਪਿ੍ੰਸੀਪਲ ਮੈਡਮ ਨੇ ਵੀ ਬੱਚਿਆ ਅਤੇ ਸਟਾਫ਼ ਨੂੰ ਵਿਸਾਖੀ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਵਲੋਂ ਠੇਕੇ 'ਤੇ ਲੁੱਟ ਦੀ ਕੋਸ਼ਿਸ਼, ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰ ਕਾਬੂ <br/>
Ad Position 24