24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 24-06-2026


ਮਹਿਲ ਕਲਾਂ, 23 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਚੰਨਣਵਾਲ ਨੂੰ ਬਲਵਿੰਦਰ ਸਿੰਘ ਫ਼ੌਜੀ ਚੰਨਣਵਾਲ ਤੇ ਸਾਥੀਆਂ ਵਲੋਂ ਗੁਲਦਸਤਾ ਭੇਟ ਕਰ ਕੇ ਵਧਾਈ ਦਿੰਦਿਆਂ ਉਨ੍ਹਾਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਸੁਖਪਾਲ ਸਿੰਘ ਗਿੱਲ ਨੇ ਖੇਤੀਬਾੜੀ ਵਿਭਾਗ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਹਮੇਸ਼ਾ ਕਿਸਾਨਾਂ ਦੀ ਭਲਾਈ ਨੂੰ ਪਹਿਲ ਦਿੱਤੀ। ਡਾ: ਗਿੱਲ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੀ ਸੇਵਾ ਅਤੇ ਖੇਤੀਬਾੜੀ ਦੇ ਵਿਕਾਸ ਲਈ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਅਤੇ ਨਵੀਆਂ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾ ਕੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਪ੍ਰਧਾਨ ਗੁਰਜਨਕ ਸਿੰਘ ਮਠਾੜੂ, ਨਵਜੋਤ ਸਿੰਘ ਸਿੱਧੂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਧਨੌਲਾ ਮੰਡੀ ਦੇ ਅਹਿਮ ਮਸਲੇ ਪ੍ਰਮੁੱਖਤਾ ਨਾਲ ਹੱਲ ਕਰਨ ਦੀ ਮੰਗ ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਚੋਣਾਂ ’ਚ ਰਾਜਿੰਦਰ ਦੀਪਾ ਦੇ ਸਮਰਥਕਾਂ ਦੀ ਵੱਡੀ ਜਿੱਤ
Ad Position 24