25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਲਾਇਨਜ਼ ਕਲੱਬ ਬਰਨਾਲਾ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 24-06-2026


ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਦੀ ਸਾਲਾਨਾ ਜਨਰਲ ਹਾਊਸ ਮੀਟਿੰਗ ਕਲੱਬ ਦੇ ਮੌਜੂਦਾ ਪ੍ਰਧਾਨ ਉਮੇਸ਼ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕਲੱਬ ਦੇ ਸੀਨੀਅਰ ਮੈਂਬਰ ਸੰਜੀਵ ਬਾਂਸਲ ਨੂੰ ਸਰਵਸੰਮਤੀ ਨਾਲ ਸਾਲ 2026-27 ਲਈ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਪਹਿਲਾਂ ਉਮੇਸ਼ ਬਾਂਸਲ ਨੇ ਪਿਛਲੇ ਦੋ ਸਾਲਾਂ ਦੌਰਾਨ ਕਲੱਬ ਵੱਲੋਂ ਕੀਤੇ ਗਏ ਸਮਾਜਿਕ ਕਾਰਜਾਂ ਦੀ ਵਿਸਥਾਰਪੂਰਵਕ ਰਿਪੋਰਟ ਮੈਂਬਰਾਂ ਦੇ ਸਾਹਮਣੇ ਰੱਖੀ। ਉਨ੍ਹਾਂ ਦੱਸਿਆ ਕਿ ਕਲੱਬ ਨੇ ਇਸ ਅਰਸੇ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੀ ਸੇਵਾ ਵਿਚ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਲੱਬ ਦੀ ਸੇਖਾ ਰੋਡ ਸਥਿਤ ਬਿਲਡਿੰਗ ਵਿਚ ‘ਬਰਨਾਲਾ ਵੈੱਲਫੇਅਰ ਕਲੱਬ’ ਦੇ ਸਹਿਯੋਗ ਨਾਲ ਇੱਕ ਚੈਰੀਟੇਬਲ ਲੈਬਾਰਟਰੀ ਜਲਦੀ ਹੀ ਸ਼ੁਰੂ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਲੱਬ ਵਲੋਂ ਮਿਤੀ 7 ਜੁਲਾਈ ਨੂੰ ਵਾਈ.ਐਸ. ਸਕੂਲ, ਸੰਘੇੜਾ ਰੋਡ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ। ਨਵ-ਨਿਯੁਕਤ ਪ੍ਰਧਾਨ ਸੰਜੀਵ ਬਾਂਸਲ ਨੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜੋ ਵਿਸ਼ਵਾਸ ਅਤੇ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਕਰਮਚਾਰੀਆਂ ਦੀ ਘਾਟ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ ਖਪਤਕਾਰਾਂ ਨੂੰ ਅਗਲੀ ਖ਼ਬਰ ਗਿੰਦੂ ਧਾਲੀਵਾਲ ਦੇ ਹਲਕਾ ਭਦੌੜ ਯੂਥ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਖ਼ੁਸ਼ੀ ਦੀ ਲਹਿਰ
Ad Position 24