06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਢਿਲਵਾਂ ਸਕੂਲ ’ਚ ਅਧਿਆਪਕਾਂ ਦੀ ਘਾਟ ਤੋਂ ਪਿੰਡ ਵਾਸੀ ਖ਼ਫ਼ਾ, ਸਕੂਲ ਦੇ ਗੇਟ ਅੱਗੇ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 5 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਦੇ ਚੱਲ ਰਹੇ ਵਿਧਾਨ ਸਭਾ ਦੇ ਇਜਲਾਸ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੇਸ਼ ਕੀਤੇ ਅੰਕੜੇ ’ਚ ਮੰਨਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ 31 ਹਜ਼ਾਰ ਤੋਂ ਜ਼ਿਆਦਾ ਅਸਾਮੀਆਂ ਖ਼ਾਲੀ ਹਨ। ਉੱਧਰ ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਪਿਛਲੇ ਸਮੇਂ ਤੋਂ ਅਜਿਹੇ ਹਵਾਲੇ ਦੇ ਵੱਖ-ਵੱਖ ਸ਼੍ਰੇਣੀਆਂ ਦੇ ਅਧਿਆਪਕ ਭਰਤੀ ਕਰਨ ਦੀ ਮੰਗ ਕਰਦੇ ਆ ਰਹੇ ਹਨ।

Ad Position 21
No active advertisement
ਸਟਾਫ਼ ਦੀ ਘਾਟ ਨੂੰ ਲੈ ਕਿ ਸਕੂਲ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਹੋਰ। ਤਸਵੀਰ : ਵਿਜੇ ਸ਼ਰਮਾ 06-08-2026
ਤਪਾ ਮੰਡੀ, 5 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਦੇ ਚੱਲ ਰਹੇ ਵਿਧਾਨ ਸਭਾ ਦੇ ਇਜਲਾਸ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੇਸ਼ ਕੀਤੇ ਅੰਕੜੇ ’ਚ ਮੰਨਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ 31 ਹਜ਼ਾਰ ਤੋਂ ਜ਼ਿਆਦਾ ਅਸਾਮੀਆਂ ਖ਼ਾਲੀ ਹਨ। ਉੱਧਰ ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਪਿਛਲੇ ਸਮੇਂ ਤੋਂ ਅਜਿਹੇ ਹਵਾਲੇ ਦੇ ਵੱਖ-ਵੱਖ ਸ਼੍ਰੇਣੀਆਂ ਦੇ ਅਧਿਆਪਕ ਭਰਤੀ ਕਰਨ ਦੀ ਮੰਗ ਕਰਦੇ ਆ ਰਹੇ ਹਨ। ਸਿੱਖਿਆ ਸੁਧਾਰਾਂ ਦੀ ਮੰਗ ਕਰਦੀਆਂ ਸਮੂਹਿਕ ਜਥੇਬੰਦੀਆਂ ਅਨੁਸਾਰ ਵੀ ਵੱਡੀ ਗਿਣਤੀ ਸਕੂਲਾਂ ਵਿਚ ਅੱਧੀਆਂ ਤੋਂ ਜ਼ਿਆਦਾ ਅਸਾਮੀਆਂ ਖ਼ਾਲੀ ਹਨ। ਅਜਿਹੇ ਹਾਲਾਤ ਹੀ ਨੇੜਲੇ ਪਿੰਡ ਢਿਲਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਹਨ। ਅੱਜ ਸਵਖਤੇ ਹੀ ਪਿੰਡ ਦੀਆਂ ਸੰਘਰਸ਼ੀ ਜਥੇਬੰਦੀਆਂ ਨੇ ਇਕੱਠੇ ਹੋ ਕੇ ਸਕੂਲ ਦੇ ਗੇਟ ਅੱਗੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸਕੂਲ ਵਿਚ ਖ਼ਾਲੀ ਅਸਾਮੀਆਂ ਨੂੰ ਫ਼ੌਰੀ ਭਰਿਆ ਜਾਵੇ। ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸਕੂਲ ਵਿਚ ਪ੍ਰਵਾਨਿਤ 40 ਕਰੀਬ ਅਸਾਮੀਆਂ ਵਿਚੋਂ 22 ਅਸਾਮੀਆਂ ਖ਼ਾਲੀ ਪਈਆਂ ਹਨ। ਜਿਸ ਕਾਰਨ ਮਾਪੇ ਅਤੇ ਵਿਦਿਆਰਥੀ ਵਰਗ ਅੰਦਰ ਬੇਚੈਨੀ ਫੈਲਦੀ ਹੈ ਅਤੇ ਉਹ ਨਿੱਜੀ ਸਕੂਲਾਂ ਵੱਲ ਰੁਖ਼ ਕਰਦੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਰੂਪ ਸਿੰਘ ਢਿਲਵਾਂ ਨੇ ਕਿਹਾ ਕਿ ਇੱਕ ਪਾਸੇ ਰੁਜ਼ਗਾਰ ਮੰਗਦੇ ਅਧਿਆਪਕ ਰੋਜ਼ਾਨਾ ਸਰਕਾਰੀ ਜ਼ਬਰ ਝੱਲ ਰਹੇ ਹਨ, ਦੂਜੇ ਪਾਸੇ ਵਿਦਿਆਰਥੀ ਸੰਤਾਪ ਝੱਲ ਰਹੇ ਹਨ। ਭਾਕਿਯੂ ਏਕਤਾ ਉਗਰਾਹਾਂ ਦੇ ਜਗਤਾਰ ਸਿੰਘ ਢਿੱਲਵਾਂ ਨੇ ਪੰਜਾਬ ਅੰਦਰ ਆਈ ਸਿੱਖਿਆ ਕ੍ਰਾਂਤੀ ਨੂੰ ਮਹਿਜ਼ ਕਾਗ਼ਜ਼ੀ ਡਰਾਮਾ ਆਖਿਆ। ਭਾਕਿਯੂ ਏਕਤਾ ਰਾਜੇਵਾਲ ਦੇ ਗੋਰਾ ਸਿੰਘ ਢਿਲਵਾਂ ਨੇ ਕਿਹਾ ਕਿ ਪਿੰਡ ਵਿਚੋਂ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀ ਨਿੱਜੀ ਸਕੂਲਾਂ ’ਚ ਜਾ ਰਹੇ ਹਨ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਵੀ ਨਿੱਜੀ ਸਕੂਲਾਂ ਵਾਂਗ ਸਹੂਲਤਾਂ ਅਤੇ ਸਟਾਫ਼ ਮੁਹੱਈਆ ਕਰਵਾਇਆ ਜਾਵੇ ਤਾਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਨੂੰ ਰੋਕਿਆ ਜਾ ਸਕੇ। ਭਾਕਿਯੂ ਏਕਤਾ ਡਕੌਂਦਾ ਦੇ ਆਗੂ ਭਿੰਦਾ ਸਿੰਘ ਢਿੱਲਵਾਂ ਨੇ ਕਿਹਾ ਕਿ ਅਨੇਕਾਂ ਸਰਕਾਰੀ ਸਕੂਲ ਇਸ ਗੱਲ ਦੀ ਉਦਾਹਰਨ ਹਨ ਜਿੱਥੇ ਵਿਦਿਆਰਥੀਆਂ ਦੇ ਦਾਖ਼ਲੇ ਲੈਣ ਲਈ ਅਗੇਤੀ ਰਜਿਸਟ੍ਰੇਸ਼ਨ ਕਰਵਾਉਣੀ ਪੈਂਦੀ ਹੈ ਕਿੳਂੁਕਿ ਉੱਥੇ ਅਧਿਆਪਕ ਪੂਰੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਕ੍ਰਾਂਤੀ ਦੀ ਫ਼ੂਕ ਰੋਜ਼ਾਨਾ ਨਿਕਲਦੀ ਵਿਖਾਈ ਦੇ ਰਹੀ ਹੈ। ਸਥਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਸਟੂਡੀਓ ਨੇ ਕਿਹਾ ਕਿ ਅਸਲ ਵਿਚ ਸਰਕਾਰੀ ਵਿਚ ਮਜ਼ਦੂਰਾਂ ਅਤੇ ਛੋਟੀ ਗ਼ਰੀਬ ਕਿਸਾਨੀ ਦੇ ਬੱਚੇ ਹੀ ਪੜ੍ਹਦੇ ਹਨ। ਇਸ ਲਈ ਉਨ੍ਹਾਂ ਦੀ ਮੰਗ ਹੈ ਪਿੰਡ ਦੇ ਇਸ ਸਕੂਲ ਵਿਚ ਪਈਆਂ ਸਾਰੀਆਂ ਖ਼ਾਲੀ ਅਸਾਮੀਆਂ ਉੱਤੇ ਤੁਰੰਤ ਭਰਤੀ ਕੀਤੀ ਜਾਵੇ। ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ (ਨਾਭਾ) ਦੀ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਗੁਰਜੰਟ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਪੰਜਾਬ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਬੂਟਾ ਸਿੰਘ, ਨਛੱਤਰ ਸਿੰਘ ਨੱਤਰ, ਜੋਗਿੰਦਰ ਸਿੰਘ ਸੈਕਟਰੀ, ਬਲਜੀਤ ਸਿੰਘ, ਗੁਰਜੰਟ ਸਿੰਘ, ਰਾਜ ਸਿੰਘ, ਇਕਬਾਲ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਸਪਲਾਈ ਵਿਭਾਗ ਨੇ ਸਵਦੇਸ਼ੀ ਮੇਲੇ ’ਚੋਂ ਅੱਠ ਘਰੇਲੂ ਸਿਲੰਡਰ ਕੀਤੇ ਜ਼ਬਤ ਅਗਲੀ ਖ਼ਬਰ ਸੀ.ਪੀ.ਆਈ.(ਐਮ.) ਵਲੋਂ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ ਜੇਲ੍ਹ ਭਰੋ ਅੰਦੋਲਨ ਦਾ ਐਲਾਨ
Ad Position 24
No active advertisement