07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਿੰਡ ਹਮੀਦੀ ’ਚ ਨੌਜਵਾਨ ਦੀ ਵੱਧ ਨਸ਼ੇ ਨਾਲ ਹੋਈ ਮੌਤ ਮਾਮਲੇ ’ਚ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ਮਦਰ ਟੀਚਰ ਸਕੂਲ ਵਿਖੇ ਅੰਤਰਰਾਸ਼ਟਰੀ ਦੋਸਤ ਦਿਵਸ ਮਨਾਇਆ

ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਇੱਕ ਨੌਜਵਾਨ ਦੀ ਵੱਧ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ ’ਚ ਥਾਣਾ ਠੁੱਲੀਵਾਲ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦਰਜ ਕੇਸ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਅਜੈਬ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਮ੍ਰਿਤਕ ਸ਼ਗਨਦੀਪ ਸਿੰਘ (20) ਵਾਸੀ ਨੰਗਲ, ਜ਼ਿਲ੍ਹਾ ਮੋਗਾ ਜੋ ਪਿਛਲੇ ਕੁੱਝ ਸਮੇਂ ਤੋਂ ਆਪਣੇ ਨਾਨਕੇ ਪਿੰਡ ਹਮੀਦੀ ਵਿਖੇ ਰਹਿ ਰਿਹਾ ਸੀ, ਦੇ ਮਾਮਾ ਰਣਧੀਰ ਸਿੰਘ ਉਰਫ਼ ਧੀਰਾ ਵਾਸੀ ਹਮੀਦੀ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

Ad Position 21
No active advertisement
ਥਾਣਾ ਠੁੱਲੀਵਾਲ ਪੁਲਿਸ ਵਲੋਂ ਕਾਬੂ ਕੀਤੇ ਮੁੱਖ ਮੁਲਜ਼ਮ ਨਾਲ ਐਸ.ਐਚ.ਓ ਅਜੈਬ ਸਿੰਘ ਤੇ ਪੁਲਿਸ ਪਾਰਟੀ। ਤਸਵੀਰ : ਅਵਤਾਰ ਸਿੰਘ ਅਣਖੀ 07-08-2026
ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਇੱਕ ਨੌਜਵਾਨ ਦੀ ਵੱਧ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ ’ਚ ਥਾਣਾ ਠੁੱਲੀਵਾਲ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦਰਜ ਕੇਸ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਅਜੈਬ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਮ੍ਰਿਤਕ ਸ਼ਗਨਦੀਪ ਸਿੰਘ (20) ਵਾਸੀ ਨੰਗਲ, ਜ਼ਿਲ੍ਹਾ ਮੋਗਾ ਜੋ ਪਿਛਲੇ ਕੁੱਝ ਸਮੇਂ ਤੋਂ ਆਪਣੇ ਨਾਨਕੇ ਪਿੰਡ ਹਮੀਦੀ ਵਿਖੇ ਰਹਿ ਰਿਹਾ ਸੀ, ਦੇ ਮਾਮਾ ਰਣਧੀਰ ਸਿੰਘ ਉਰਫ਼ ਧੀਰਾ ਵਾਸੀ ਹਮੀਦੀ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਓਵਰਡੋਜ ਮਾਮਲੇ ਦੇ ਮੁੱਖ ਮੁਲਜ਼ਮ ਰਣਵੀਰ ਸਿੰਘ ਉਰਫ਼ ਰਾਣਾ ਵਾਸੀ ਹਮੀਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੀ ਲੜੀ ਵਿਚ ਹੋਰ ਕੌਣ-ਕੌਣ ਸ਼ਾਮਿਲ ਹੈ। ਐੱਸ.ਐੱਚ.ਓ. ਅਜੈਬ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਤਕਨੀਕੀ ਤੇ ਹੋਰ ਪਹਿਲੂਆਂ ਨੂੰ ਵੀ ਧਿਆਨ ਵਿਚ ਰੱਖ ਕੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤਫ਼ਤੀਸ਼ ਦੌਰਾਨ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਬਿਨਾਂ ਡਰ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਸਾਂਝਾ ਯੋਗਦਾਨ ਪਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਰਸਾਤ ਦੇ ਦਿਨਾਂ ’ਚ ਹਾਦਸਿਆਂ ਨੂੰ ਸੱਦਾ ਦਿੰਦੇ ਹਨ ਕੱਚੇ ਰਸਤੇ ਲੋਕਾਂ ਵਲੋਂ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਮੰਗ ਅਗਲੀ ਖ਼ਬਰ ਸੜਕੀ ਹਾਦਸੇ ’ਚ ਇਕ ਵਿਅਕਤੀ ਦੀ ਮੌਤ, ਬੱਚੇ ਸਮੇਤ 4 ਹੋਰ ਗੰਭੀਰ ਜ਼ਖ਼ਮੀ ਸਹੌਰ ਵਿਖੇ 20ਵੀਂ ਸਟੇਟ ਸਟਾਈਲ ਕਬੱਡੀ ਲੀਗ ਸਫਲ...
Ad Position 24
No active advertisement