ਅਫ਼ੀਮ ਸਮੇਤ ਇਕ ਵਿਅਕਤੀ ਕਾਬੂ
ਭਦੌੜ, 6 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖੋਖਰ ਕਲਾਂ ਪਾਸੋਂ ਅਫ਼ੀਮ ਬਰਾਮਦ ਹੋ ਸਕਦੀ ਹੈ। ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖੋਖਰ ਕਲਾਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ।
ਭਦੌੜ, 6 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖੋਖਰ ਕਲਾਂ ਪਾਸੋਂ ਅਫ਼ੀਮ ਬਰਾਮਦ ਹੋ ਸਕਦੀ ਹੈ। ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖੋਖਰ ਕਲਾਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ। ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 515 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਜਿਸ ਦੇ ਖ਼ਿਲਾਫ਼ ਥਾਣਾ ਭਦੌੜ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਨੰਬਰ 56 ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।