ਚੰਡੀਗੜ੍ਹ ਮਹਾਂ ਰੈਲੀ ’ਚ ਸਿੱਖਿਆ ਵਿਭਾਗ ਦੇ ਮਨਿਸਟ੍ਰੀਅਲ ਕਾਮੇ ਵੱਡੀ ਗਿਣਤੀ ’ਚ ਕਰਨਗੇ ਸ਼ਮੂਲੀਅਤ
ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਕਾਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ–2026’ (ਸੀਜ਼ਨ-4) ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।
ਰ
ਰੈਲੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਰਮਪ੍ਰੀਤ ਸਿੰਘ ਈਨਾ ਬਾਜਵਾ। ਤਸਵੀਰ: ਦਰਸ਼ਨ ਸਿੰਘ ਖੇੜੀ
ਪਿੰਡ ਗੋਬਿੰਦਪੁਰਾ ਵਿਖੇ ਤੀਆਂ ਦੇ ਤਿਉਹਾਰ ਮੌਕੇ ਇਕੱਠੀਆਂ ਹੋਈਆਂ ਮੁਟਿਆਰਾਂ ਬੋਲੀਆਂ ਪਾਉਂਦੀਆਂ ਹੋਈਆਂ । ਤਸਵੀਰ : ਮੇਘ ਰਾਜ ਜੋਸ਼ੀ
07-08-2026
ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਕਾਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ–2026’ (ਸੀਜ਼ਨ-4) ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪੇਸ਼ ਕੁਮਾਰ ਨੇ ਦੱਸਿਆ ਕਿ ਰਜਿਸਟਰੇਸ਼ਨ ਲਈ ਪੋਰਟਲ https :// sports . punjab . gov . in / login ’ਤੇ ਜਾ ਕੇ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖਿਡਾਰੀ ਜ਼ਿਲ੍ਹਾ ਖੇਡ ਅਫ਼ਸਰ, ਬਰਨਾਲਾ ਦੇ ਦਫ਼ਤਰ ਤੋਂ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਉੱਤੇ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿਚ ਅਭਿਸ਼ੇਕ ਕੁਮਾਰ ਨਰਸਰੀ ਸੁਪਰਵਾਈਜ਼ਰ ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਸੁਸ਼ੀਲ ਕੁਮਾਰ ਸਟੈਨੋ, ਸਿਮਰਜੀਤ ਸਿੰਘ ਵੇਟ ਲਿਫ਼ਟਿੰਗ ਕੋਚ ਕਮੇਟੀ ਵਿਚ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ ਸਤੰਬਰ ਵਿਚ ਸ਼ੁਰੂ ਹੋਣਗੇ। ਖਿਡਾਰੀ ਕਿਸੇ ਵੀ ਤਰਾਂ ਦੀ ਤਕਨੀਕੀ ਜਾਣਕਾਰੀ ਲਈ ਕਮੇਟੀ ਮੈਂਬਰਾਂ ਜਾਂ ਖੇਡ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟਰੇਸ਼ਨ ਕਰਵਾ ਕੇ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਖੇਡ ਵਿਭਾਗ ਤੋਂ ਕੋਚ ਗੁਰਵਿੰਦਰ ਕੌਰ, ਡੀ.ਐਮ. ਸਪੋਰਟਸ ਸਿਮਰਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।