06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅੰਡਰ-14 ਖੋ-ਖੋ ਮੁਕਾਬਲਿਆਂ ਵਿੱਚ ਅਕੈਡਮਿਕ ਸਕੂਲ ਖੋਖਰ ਨੇ ਜਿੱਤਿਆ ਕਾਂਸੀ ਦਾ ਤਗ਼ਮਾ

ਲਹਿਰਾਗਾਗਾ, 6 ਅਗਸਤ (ਅਸ਼ੋਕ ਗਰਗ) - ਛਾਜਲੀ ਵਿਖੇ ਕਰਵਾਏ ਗਏ ਅੰਡਰ-14 ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ, ਖੋਖਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੋ-ਖੋ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗ਼ਮਾ ਆਪਣੇ ਨਾਮ ਕੀਤਾ। ਜੇਤੂ ਟੀਮ ਵਿੱਚ ਨਿਮਰਤ ਕੌਰ, ਹਰਸਿਮਰਤ ਕੌਰ, ਮਨਪ੍ਰੀਤ ਕੌਰ, ਹਰਸਿਮਰਨ ਕੌਰ, ਨਵਿਆ ਬੰਸਲ, ਸੀਰਤ, ਇਮਰੋਜ਼ ਕੌਰ, ਸੁਖਮਨਪ੍ਰੀਤ ਕੌਰ, ਗੁਰਨੂਰ ਕੌਰ, ਖੁਸ਼ਲੀਨ ਕੌਰ, ਮਨਕੀਰਤ ਕੌਰ ਅਤੇ ਨਵਜੋਤ ਕੌਰ ਸ਼ਾਮਲ ਰਹੀਆਂ।

Ad Position 21
No active advertisement
ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਹੋਰ। ਤਸਵੀਰ: ਅਸ਼ੋਕ ਗਰਗ 07-08-2026
ਲਹਿਰਾਗਾਗਾ, 6 ਅਗਸਤ (ਅਸ਼ੋਕ ਗਰਗ) - ਛਾਜਲੀ ਵਿਖੇ ਕਰਵਾਏ ਗਏ ਅੰਡਰ-14 ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ, ਖੋਖਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੋ-ਖੋ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗ਼ਮਾ ਆਪਣੇ ਨਾਮ ਕੀਤਾ। ਜੇਤੂ ਟੀਮ ਵਿੱਚ ਨਿਮਰਤ ਕੌਰ, ਹਰਸਿਮਰਤ ਕੌਰ, ਮਨਪ੍ਰੀਤ ਕੌਰ, ਹਰਸਿਮਰਨ ਕੌਰ, ਨਵਿਆ ਬੰਸਲ, ਸੀਰਤ, ਇਮਰੋਜ਼ ਕੌਰ, ਸੁਖਮਨਪ੍ਰੀਤ ਕੌਰ, ਗੁਰਨੂਰ ਕੌਰ, ਖੁਸ਼ਲੀਨ ਕੌਰ, ਮਨਕੀਰਤ ਕੌਰ ਅਤੇ ਨਵਜੋਤ ਕੌਰ ਸ਼ਾਮਲ ਰਹੀਆਂ। ਸਕੂਲ ਦੀ ਪ੍ਰਿੰਸੀਪਲ ਕੇਸਰੀ ਦੇਵੀ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਵੀ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਅਤੇ ਕੋਚ ਦੀ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਵਿਦੁਸੀ, ਮਨਪ੍ਰੀਤ, ਜਸਪ੍ਰੀਤ, ਲਵਦੀਪ, ਰੋਜ਼ੀ, ਸੁਖਪ੍ਰੀਤ, ਹਰਪ੍ਰੀਤ, ਰਮਨ, ਯੋਗੀਤਾ, ਅਨੂ, ਦਮਨ, ਜਸਦੀਪ, ਕੋਮਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਮੁਫ਼ਤ ਫਿਜ਼ੀਓਥੈਰੇਪੀ ਕੈਂਪ 9 ਨੂੰ
Ad Position 24
No active advertisement