08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਦਲਬਾਰ ਸਿੰਘ ਮਹਿਲ ਕਲਾਂ, ਸਟੇਟ ਕਮੇਟੀ ਮੈਂਬਰ ਕੇਸਰ ਖ਼ਾਨ, ਜ਼ਿਲ੍ਹਾ ਸਕੱਤਰ ਅਮਰਜੀਤ ਸਿੰਘ ਕਾਲਸਾਂ, ਬਲਾਕ ਸੀਨੀਅਰ ਮੀਤ ਪ੍ਰਧਾਨ ਨਿਰਭੈ ਸਿੰਘ ਨਿਹਾਲੂਵਾਲ ਅਤੇ ਸਕੱਤਰ ਹਰਬੰਸ ਸਿੰਘ ਗੁਰਮਾ ਦੀ ਅਗਵਾਈ ਹੇਠ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਲੈ ਕੇ ਅਹਿਮ ਕਾਰਵਾਈਆਂ ਕੀਤੀਆਂ ਗਈਆਂ। ਐਸੋਸੀਏਸ਼ਨ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਸਬੰਧਿਤ ਫਾਰਮ ਭਰਨ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ ਅਤੇ ਫਾਰਮ ਤਿਆਰ ਹੋਣ ਉਪਰੰਤ ਸਬੰਧਿਤ ਐਸ.

Ad Position 21
No active advertisement
ਅਜੀਤ ਡੈਸਕ 08-08-2026
ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਦਲਬਾਰ ਸਿੰਘ ਮਹਿਲ ਕਲਾਂ, ਸਟੇਟ ਕਮੇਟੀ ਮੈਂਬਰ ਕੇਸਰ ਖ਼ਾਨ, ਜ਼ਿਲ੍ਹਾ ਸਕੱਤਰ ਅਮਰਜੀਤ ਸਿੰਘ ਕਾਲਸਾਂ, ਬਲਾਕ ਸੀਨੀਅਰ ਮੀਤ ਪ੍ਰਧਾਨ ਨਿਰਭੈ ਸਿੰਘ ਨਿਹਾਲੂਵਾਲ ਅਤੇ ਸਕੱਤਰ ਹਰਬੰਸ ਸਿੰਘ ਗੁਰਮਾ ਦੀ ਅਗਵਾਈ ਹੇਠ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਲੈ ਕੇ ਅਹਿਮ ਕਾਰਵਾਈਆਂ ਕੀਤੀਆਂ ਗਈਆਂ। ਐਸੋਸੀਏਸ਼ਨ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਸਬੰਧਿਤ ਫਾਰਮ ਭਰਨ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ ਅਤੇ ਫਾਰਮ ਤਿਆਰ ਹੋਣ ਉਪਰੰਤ ਸਬੰਧਿਤ ਐਸ.ਐਮ.ਓ. ਦਫ਼ਤਰਾਂ ਵਿਚ ਜਮਾਂ ਕਰਵਾਏ ਜਾਣਗੇ। ਆਗੂਆਂ ਨੇ ਕਿਹਾ ਕਿ ਜਥੇਬੰਦੀ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਲਈ ਸਰਕਾਰ ਵਲੋਂ ਨਿਰਧਾਰਿਤ ਟਰੇਨਿੰਗ ਲੈਣਾ ਜ਼ਰੂਰੀ ਹੈ ਅਤੇ ਇਸ ਸਬੰਧੀ ਜਥੇਬੰਦੀ ਵਲੋਂ ਮੈਂਬਰਾਂ ਨੂੰ ਲੋੜੀਂਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਬੀਬੀ ਕਿਰਨਜੀਤ ਕੌਰ ਦੀ ਬਰਸੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਪੱਧਰ ’ਤੇ ਪੋਸਟਰ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਐਸੋਸੀਏਸ਼ਨ ਦੀ ਟੀਮ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕਰ ਕੇ ਲੋਕਾਂ ਨੂੰ ਬਰਸੀ ਸਮਾਗਮ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ, ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ 12 ਅਗਸਤ ਨੂੰ ਅਨਾਜ ਮੰਡੀ ਮਹਿਲ ਕਲਾਂ ਵਿਖੇ ਬਰਸੀ ਸਮਾਗਮ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ। ਇਸ ਮੌਕੇ ਸਾਥੀ ਹਰਪਾਲ ਸਿੰਘ, ਹਰੀ ਸਿੰਘ ਮੂੰਮ, ਇਸੇਵਰਨ ਸਿੰਘ ਮੂੰਮ, ਗੁਰਨੂਰ ਸਿੰਘ ਮੂੰਮ ਸਮੇਤ ਜਥੇਬੰਦੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਮੌੜ ਨਾਭਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ
Ad Position 24