08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਾਹਿਤਕ ਸਮਾਗਮ 9 ਨੂੰ

ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਮਹੀਨਾਵਾਰ ਸਾਹਿਤਕ ਸਮਾਗਮ ਪੰਜਾਬ ਆਈ. ਟੀ.

Ad Position 21
No active advertisement
ਅਜੀਤ ਡੈਸਕ 08-08-2026
ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਮਹੀਨਾਵਾਰ ਸਾਹਿਤਕ ਸਮਾਗਮ ਪੰਜਾਬ ਆਈ.ਟੀ.ਆਈ., ਹੰਡਿਆਇਆ ਰੋਡ ਬਰਨਾਲਾ ਵਿਖੇ ਮਿਤੀ 9 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਗੁਰੂ ਅਤੇ ਡਾ. ਅਮਨਦੀਪ ਸਿੰਘ ਟੱਲੇਵਾਲੀਆ ਨੇ ਦੱਸਿਆ ਕਿ ਇਸ ਸਮਾਗਮ ਵਿਚ ਮਾਲਵਾ ਸਾਹਿਤ ਸਭਾ ਦੀ ਰਵਾਇਤ ਮੁਤਾਬਕ ਸਭਾ ਦੇ ਸਕੱਤਰ ਚਰਨੀ ਬੇਦਿਲ ਅਤੇ ਪਰਿਵਾਰ ਵਲੋਂ ਉਨ੍ਹਾਂ ਦੇ ਸਪੁੱਤਰ ਆਕਾਸ਼ਦੀਪ ਸਿੰਘ ਅਤੇ ਜੋਤੀ ਰਾਣੀ ਦੇ ਵਿਆਹ ਦੀ ਖ਼ੁਸ਼ੀ ਨੂੰ ਸਮਰਪਿਤ ਡਾ. ਗੁਰਮੀਤ ਸਿੰਘ ਕੱਲਰਮਾਜਰੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਬਲਦੇਵ ਸਿੰਘ ਸੜਕਨਾਮਾ ਦੇ ਨਾਵਲ ‘ਪੁਲਾਂ ਹੇਠੋਂ ਮੁੜਦਾ ਪਾਣੀ’ ਉੱਪਰ ਗੋਸ਼ਟੀ ਕਰਵਾਈ ਜਾਵੇਗੀ। ਜਿਸ ਉੱਪਰ ਡਾ. ਅਰਵਿੰਦਰ ਕੌਰ ਕਾਕੜਾ ਪਰਚਾ ਪੜ੍ਹਨਗੇ। ਡਾ. ਸੁਰਜੀਤ ਬਰਾੜ, ਬੂਟਾ ਸਿੰਘ ਚੌਹਾਨ, ਤੇਜਾ ਸਿੰਘ ਤਿਲਕ, ਡਾ. ਸੰਪੂਰਨ ਸਿੰਘ ਟੱਲੇਵਾਲੀਆ, ਡਾ. ਭੁਪਿੰਦਰ ਸਿੰਘ ਬੇਦੀ, ਡਾ. ਰਾਮਪਾਲ ਸਿੰਘ ਸ਼ਾਹਪੁਰੀ ਇਸ ਨਾਵਲ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਸਾਉਣ ਮਹੀਨੇ ਨੂੰ ਸਮਰਪਿਤ ਕਵੀ ਦਰਬਾਰ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਗਿਆਨ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਸਹਿਜੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਹੋਈ ਮੀਟਿੰਗ
Ad Position 24