ਪਿੰਡ ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਮੀਟਿੰਗ
ਟੱਲੇਵਾਲ, 7 ਅਗਸਤ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਟੱਲੇਵਾਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਜੰਟ ਸਿੰਘ ਜੋਧਪੁਰ ਦੀ ਅਗਵਾਈ ਵਿਚ ਹੋਈ। ਜਿਸ ਵਿਚ ਸਰਕਾਰਾਂ ਵਲੋਂ ਨੌਜਵਾਨਾਂ ਉੱਤੇ ਕੀਤੇ ਜਾ ਰਹੇ ਜਬਰ ਅਤੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਮੁਲਾਜ਼ਮ ਵਰਗ ’ਤੇ ਕੀਤੇ ਜਾ ਧੱਕੇ ਅਤੇ ਨਾਜਾਇਜ਼ ਕੀਤੇ ਜਾ ਰਹੇ ਪਰਚਿਆਂ ਦੀ ਨਿਖੇਧੀ ਤੋਂ ਇਲਾਵਾ ਅਮਰੀਕਾ-ਭਾਰਤ ਵਪਾਰ ਸਮਝੌਤੇ ਦਾ ਸਖ਼ਤ ਵਿਰੋਧ ਕੀਤਾ ਗਿਆ।
ਟੱਲੇਵਾਲ, 7 ਅਗਸਤ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਟੱਲੇਵਾਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਜੰਟ ਸਿੰਘ ਜੋਧਪੁਰ ਦੀ ਅਗਵਾਈ ਵਿਚ ਹੋਈ। ਜਿਸ ਵਿਚ ਸਰਕਾਰਾਂ ਵਲੋਂ ਨੌਜਵਾਨਾਂ ਉੱਤੇ ਕੀਤੇ ਜਾ ਰਹੇ ਜਬਰ ਅਤੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਮੁਲਾਜ਼ਮ ਵਰਗ ’ਤੇ ਕੀਤੇ ਜਾ ਧੱਕੇ ਅਤੇ ਨਾਜਾਇਜ਼ ਕੀਤੇ ਜਾ ਰਹੇ ਪਰਚਿਆਂ ਦੀ ਨਿਖੇਧੀ ਤੋਂ ਇਲਾਵਾ ਅਮਰੀਕਾ-ਭਾਰਤ ਵਪਾਰ ਸਮਝੌਤੇ ਦਾ ਸਖ਼ਤ ਵਿਰੋਧ ਕੀਤਾ ਗਿਆ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਸਮਝੌਤੇ ਦੇਸ਼ ਦੀ ਕਿਸਾਨੀ ਅਤੇ ਆਰਥਿਕ ਪ੍ਰਭੂਸੱਤਾ ਨੂੰ ਤਬਾਹ ਕਰ ਦੇਣਗੇ। ਸੂਬੇ ਅਤੇ ਕੇਂਦਰ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ। ਇਸ ਮੌਕੇ ਹਰਜਿੰਦਰ ਸਿੰਘ ਇਕਾਈ ਪ੍ਰਧਾਨ ਪੱਖੋਕੇ, ਸੁਦਾਗਰ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਹਰਦੀਪ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਜੱਥੇਬੰਦੀ ਦੇ ਆਗੂ ਹਾਜ਼ਰ ਸਨ।