ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ
ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਪੀ. ਜੀ.
ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕੰਪਿਊਟਰ ਵਿਭਾਗ ਦੇ ਪ੍ਰੋ: ਸੰਦੀਪ ਕੌਰ ਬਡਬਰ ਨੇ ਦੱਸਿਆ ਕਿ ਇਸ ਪ੍ਰੀਖਿਆ ਦੇ ਨਤੀਜੇ ਵਿਚ ਸੁਖਦੀਪ ਕੌਰ ਨੇ 83.8 ਫ਼ੀਸਦੀ ਅੰਕ ਲੈ ਕੇ ਪਹਿਲਾ, ਹਰਪ੍ਰੀਤ ਕੌਰ ਨੇ 82 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਪ੍ਰਦੀਪ ਕੌਰ ਨੇ 79.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਪਿ੍ਰੰਸੀਪਲ ਮਲਵਿੰਦਰ ਸਿੰਘ ਨੇ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ, ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੀਆਂ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਆਲ ਇੰਡੀਆ ਕਾਊਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਦੀ ਮਾਨਤਾ ਅਧੀਨ ਬੀ.ਸੀ.ਏ. ਦੇ ਨਾਲ ਨਾਲ ਐਮ.ਐੱਸ.ਸੀ.ਆਈ.ਟੀ. ਅਤੇ ਪੀ.ਜੀ.ਡੀ.ਸੀ.ਏ. ਕੋਰਸ ਵੀ ਚਲਾਏ ਜਾ ਰਹੇ ਹਨ ਉੱਥੇ ਵਿਦਿਆਰਥੀਆਂ ਨੂੰ ਤਕਨਾਲੋਜੀ ਨਾਲ ਜੋੜਨ ਲਈ ਕਾਲਜ ਵਿਚ ਦੋ ਹਾਈਟੈੱਕ ਕੰਪਿਊਟਰ ਲੈਬਸ ਦਾ ਵੀ ਖ਼ਾਸ ਪ੍ਰਬੰਧ ਹੈ। ਇਸ ਮੌਕੇ ਪ੍ਰੋ+ ਸੁਖਦੀਪ ਸਿੰਘ, ਪ੍ਰੋ: ਜਸਪ੍ਰੀਤ ਸਿੰਘ, ਪ੍ਰੋ: ਸ਼ਮਸ਼ੇਰ ਸਿੰਘ, ਪ੍ਰੋ: ਸੰਦੀਪ ਕੌਰ ਸਹੋਤਾ ਆਦਿ ਹਾਜ਼ਰ ਸਨ।