07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈ ਕੇ ਐਡਵੋਕੇਟ ਰਾਹੀ ਵਲੋਂ ਪਿੰਡਾਂ ਅੰਦਰ ਮੀਟਿੰਗਾਂ

ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਮਨਾਈ ਜਾ ਰਹੀ ਬਰਸੀ ਦੇ ਸਬੰਧ ਵਿਚ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਹਲਕੇ ਦੇ ਪਿੰਡ ਰਾਮਗੜ੍ਹ, ਮੱਝੂਕੇ ਅਤੇ ਦੀਪਗੜ੍ਹ ਦੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਵੱਧ ਤੋਂ ਵੱਧ ਸੰਗਤਾਂ ਨੂੰ ਬਰਸੀ ਵਿਚ ਪੁੱਜਣ ਸਬੰਧੀ ਅਪੀਲ ਕੀਤੀ ਗਈ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵੱਖ-ਵੱਖ ਥਾਵਾਂ ਉਪਰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਆਪਣਾ ਵੱਕਾਰ ਗਵਾ ਚੁੱਕੀ ਹੈ, ਸਰਕਾਰ ਨੇ ਜਿੰਨੇ ਵੀ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ।

Ad Position 21
No active advertisement
ਬਰਨਾਲਾ ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਦੀ ਤਸਵੀਰ। ਅਜੀਤ ਤਸਵੀਰ 08-08-2026
ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਮਨਾਈ ਜਾ ਰਹੀ ਬਰਸੀ ਦੇ ਸਬੰਧ ਵਿਚ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਹਲਕੇ ਦੇ ਪਿੰਡ ਰਾਮਗੜ੍ਹ, ਮੱਝੂਕੇ ਅਤੇ ਦੀਪਗੜ੍ਹ ਦੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਵੱਧ ਤੋਂ ਵੱਧ ਸੰਗਤਾਂ ਨੂੰ ਬਰਸੀ ਵਿਚ ਪੁੱਜਣ ਸਬੰਧੀ ਅਪੀਲ ਕੀਤੀ ਗਈ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵੱਖ-ਵੱਖ ਥਾਵਾਂ ਉਪਰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਆਪਣਾ ਵੱਕਾਰ ਗਵਾ ਚੁੱਕੀ ਹੈ, ਸਰਕਾਰ ਨੇ ਜਿੰਨੇ ਵੀ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ। ਉਨ੍ਹਾਂ ਵਿਚ ਲੋਕਾਂ ਨੂੰ ਸ਼ਰ੍ਹੇਆਮ ਗੁੰਮਰਾਹ ਕੀਤਾ ਗਿਆ ਹੈ ਕੋਈ ਵੀ ਸਹੂਲਤ ਨਿਰਵਿਘਨ ਨਹੀਂ ਮਿਲ ਰਹੀ। ਉੱਥੇ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਦਾ ਕਿਸੇ ਸਮੇਂ ਵੀ ਭੜਾਕਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਲੋਕਾਂ ਦੀ ਆਪਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਹਿਤਾਂ, ਕਿਸਾਨੀ, ਮਜ਼ਦੂਰ, ਵਪਾਰ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ। ਇਸ ਸਮੇਂ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ, ਪ੍ਰਧਾਨ ਬਲਵਿੰਦਰ ਸਿੰਘ ਲਧਰੋਈਆ, ਇਕਾਈ ਪ੍ਰਧਾਨ ਗੁਰਮੀਤ ਸਿੰਘ ਸਿੱਧੂ, ਐਸ.ਸੀ. ਵਿੰਗ ਦੇ ਪ੍ਰਧਾਨ ਜਗਰਾਜ ਸਿੰਘ, ਬੀ.ਸੀ. ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਰੂਪੀ, ਯੂਥ ਪ੍ਰਧਾਨ ਮਨਦੀਪ ਸਿੰਘ, ਮੌਜੂਦਾ ਸਰਪੰਚ ਮਨਜੀਤ ਸਿੰਘ ਰਾਮਗੜ੍ਹ, ਰਾਜ ਸਿੰਘ, ਜੱਗਾ ਸਿੰਘ, ਪੋਲਾ ਸਿੰਘ ਮੈਂਬਰ, ਕਾਕਾ ਸਿੰਘ ਸੰਧੂ, ਜਗਰੂਪ ਸਿੰਘ ਸੰਧੂ, ਗੁਰਤੇਜ ਸਿੰਘ ਤੇਜਾ, ਦਰਸ਼ਨ ਸਿੰਘ, ਰੁਪਿੰਦਰ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ, ਨੇਕ ਸਿੰਘ, ਭਗਵਾਨ ਸਿੰਘ, ਬਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੂੰਘਾ ਵਿਖੇ ਟਰਾਂਸਫ਼ਾਰਮਰ ਰੱਖ ਕੇ ਬਿਜਲੀ ਸਪਲਾਈ ਕੀਤੀ ਦਰੁਸਤ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24