ਤਪਾ ਪੁਲਿਸ ਵਲੋਂ 50 ਲੀਟਰ ਲਾਹਣ ਬਰਾਮਦ
ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 50 ਲੀਟਰ ਲਾਹਣ ਬਰਾਮਦ ਕਰ ਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਸੇਵਾ ਸਿੰਘ ਦੌਰਾਨੇ ਗਸ਼ਤ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਕਿ ਅਮਨਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਮੰਡੀ ਪਾਸਾ ਤਾਜੋਕੇ ਜੋ ਆਪਣੇ ਰਿਹਾਇਸ਼ੀ ਮਕਾਨ ਵਿਚ ਨਾਜਾਇਜ਼ ਸ਼ਰਾਬ ਅਤੇ ਲਾਹਣ ਰੱਖਣ ਤੇ ਕਸੀਦ ਕਰ ਕੇ ਅੱਗੇ ਵੇਚਣ ਦਾ ਆਦੀ ਹੈ।
ਮ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ। ਤਸਵੀਰ : ਪ੍ਰਵੀਨ ਗਰਗ
09-08-2026
ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 50 ਲੀਟਰ ਲਾਹਣ ਬਰਾਮਦ ਕਰ ਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਸੇਵਾ ਸਿੰਘ ਦੌਰਾਨੇ ਗਸ਼ਤ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਕਿ ਅਮਨਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਮੰਡੀ ਪਾਸਾ ਤਾਜੋਕੇ ਜੋ ਆਪਣੇ ਰਿਹਾਇਸ਼ੀ ਮਕਾਨ ਵਿਚ ਨਾਜਾਇਜ਼ ਸ਼ਰਾਬ ਅਤੇ ਲਾਹਣ ਰੱਖਣ ਤੇ ਕਸੀਦ ਕਰ ਕੇ ਅੱਗੇ ਵੇਚਣ ਦਾ ਆਦੀ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਉਸ ਦੇ ਰਿਹਾਇਸ਼ੀ ਮਕਾਨ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦਾ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਦੋਸ਼ੀ ਦੇ ਘਰ ਰੇਡ ਕਰ ਕੇ 50 ਲੀਟਰ ਲਾਹਣ ਬਰਾਮਦ ਕੀਤਾ, ਜਦ ਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।