ਐੱਸ.ਬੀ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਪਹਿਲਾ ਸਥਾਨ ਕੀਤਾ ਹਾਸਲ
ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਐੱਸ. ਬੀ.
ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿਚ ਅੰਡਰ-14 ਲੜਕਿਆਂ ਦੀ ਟੀਮ ਨੇ ਪਹਿਲਾ, ਜਦਕਿ ਅੰਡਰ-19 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਜਿਸ ਸਦਕਾ ਅੰਡਰ-19 ਟੀਮ ਦੇ ਖਿਡਾਰੀ ਕਰਨਵੀਰ ਸਿੰਘ ਅਤੇ ਹਰਸ਼ਜੋਤ ਸਿੰਘ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ ਹੋਈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਕਮਲਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਜੇਤੂ ਵਿਦਿਆਰਥੀਆਂ, ਡੀ.ਪੀ.ਈ. ਰਣਜੀਤ ਸਿੰਘ ਨੂੰ ਵਧਾਈ ਦਿੱਤੀ।