ਵਾਲੀਬਾਲ ਮੁਕਾਬਲੇ ’ਚ ਪੀ.ਪੀ.ਐੱਸ. ਚੀਮਾ ਦੇ ਖਿਡਾਰੀ ਛਾਏ
ਚੀਮਾ ਮੰਡੀ, 8 ਅਗਸਤ (ਗੁਰਜੀਤ ਸਿੰਘ ਚਹਿਲ) - 70ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਵਾਲੀਬਾਲ ਖੇਡ ਮੁਕਾਬਲੇ ਸੰਤ ਅਤਰ ਸਿੰਘ ਇੰਟਰਨੈਸ਼ਨਲ ਪਬਲਿਕ. ਸਕੂਲ ਚੀਮਾਂ ਵਿਖੇ ਕਰਵਾਏ ਗਏ, ਜਿਸ ’ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ ਅਤੇ ਇਹ ਮੁਕਾਬਲੇ ਕਨਵੀਨਰ ਜਸਪਾਲ ਸਿੰਘ ਧਰਮਗੜ੍ਹ ਦੀ ਨਿਗਰਾਨੀ ਹੇਠ ਕਰਵਾਏ ਗਏ, ਜਿਸ ’ਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਉਮਰ 14 ਅਤੇ 17 ਸਾਲ ਤੋਂ ਘੱਟ ਉਮਰ ਵਰਗ ਦੇ ਖਿਡਾਰੀਆਂ ਨੇ ਵਾਲੀਬਾਲ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਕੇ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ।
ਚੀਮਾ ਮੰਡੀ, 8 ਅਗਸਤ (ਗੁਰਜੀਤ ਸਿੰਘ ਚਹਿਲ) - 70ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਵਾਲੀਬਾਲ ਖੇਡ ਮੁਕਾਬਲੇ ਸੰਤ ਅਤਰ ਸਿੰਘ ਇੰਟਰਨੈਸ਼ਨਲ ਪਬਲਿਕ. ਸਕੂਲ ਚੀਮਾਂ ਵਿਖੇ ਕਰਵਾਏ ਗਏ, ਜਿਸ ’ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ ਅਤੇ ਇਹ ਮੁਕਾਬਲੇ ਕਨਵੀਨਰ ਜਸਪਾਲ ਸਿੰਘ ਧਰਮਗੜ੍ਹ ਦੀ ਨਿਗਰਾਨੀ ਹੇਠ ਕਰਵਾਏ ਗਏ, ਜਿਸ ’ਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਉਮਰ 14 ਅਤੇ 17 ਸਾਲ ਤੋਂ ਘੱਟ ਉਮਰ ਵਰਗ ਦੇ ਖਿਡਾਰੀਆਂ ਨੇ ਵਾਲੀਬਾਲ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਕੇ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਉਕਤ ਖਿਡਾਰੀਆਂ ਨੇ ਆਪਣੀ ਚੋਣ ਜ਼ਿਲ੍ਹਾ ਪੱਧਰੀ ਖੇਡਾਂ ਲਈ ਵੀ ਕਰਵਾਈ। ਇਸ ਮੌਕੇ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸੰਦੀਪ ਕੁਮਾਰ, ਮਨਪ੍ਰੀਤ ਸਿੰਘ (ਵਾਲੀਬਾਲ ਕੋਚ), ਮੁਨੀਸ਼ ਕੁਮਾਰ ਅਤੇ ਡੀ.ਪੀ.ਈ. ਮੰਗਤ ਰਾਏ ਆਦਿ ਮੌਜੂਦ ਸਨ ।