09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਦੀ ਚੈੱਸ ਜ਼ਿਲ੍ਹਾ ਪੱਧਰੀ ਲਈ ਖੇਡ ਮੁਕਾਬਲਿਆਂ ਦੀ ਚੋਣ

ਰੂੜੇਕੇ ਕਲਾਂ, 9 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਸਕੂਲੀ ਖੇਡਾਂ ਅਧੀਨ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਮੱਲ੍ਹਾਂ ਮਾਰ ਕੇ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ , ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਚੈੱਸ ਮੁਕਾਬਲਿਆਂ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਸੰਸਥਾ ਦੇ ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਕਰਵਾਏ ਗਏ ਜੋਨ ਪੱਧਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਦੇ ਚੈੱਸ ਮੁਕਾਬਲਿਆਂ ਵਿਚੋਂ ਸੰਸਥਾ ਦੀ ਸ਼ਤਰੰਜ ਚੈੱਸ ਖੇਡ ਮੁਕਾਬਲੇ ਵਿਚੋਂ ਲੜਕੇ ਅਤੇ ਲੜਕੀਆਂ ਉਮਰ ਵਰਗ 14 ਅਤੇ 17 ਸਾਲ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ।

Ad Position 21
No active advertisement
ਅਜੀਤ ਡੈਸਕ 10-08-2026
ਰੂੜੇਕੇ ਕਲਾਂ, 9 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਸਕੂਲੀ ਖੇਡਾਂ ਅਧੀਨ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਮੱਲ੍ਹਾਂ ਮਾਰ ਕੇ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ , ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਚੈੱਸ ਮੁਕਾਬਲਿਆਂ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਸੰਸਥਾ ਦੇ ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਕਰਵਾਏ ਗਏ ਜੋਨ ਪੱਧਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਦੇ ਚੈੱਸ ਮੁਕਾਬਲਿਆਂ ਵਿਚੋਂ ਸੰਸਥਾ ਦੀ ਸ਼ਤਰੰਜ ਚੈੱਸ ਖੇਡ ਮੁਕਾਬਲੇ ਵਿਚੋਂ ਲੜਕੇ ਅਤੇ ਲੜਕੀਆਂ ਉਮਰ ਵਰਗ 14 ਅਤੇ 17 ਸਾਲ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਲੜਕੀਆਂ ਅੰਡਰ-14 ਮੁਕਾਬਲੇ ਵਿਚੋਂ ਚੰਦਨਵੀਰ ਕੌਰ ਅਤੇ ਲੜਕੇ ਜਗਮੀਤ ਸਿੰਘ ਸੈਂਭੀ, ਭਵਨੀਸ਼ ਗਰਗ, ਦਿਗਵਿਜੈ ਸਿੰਘ ਸੰਧੂ ਨੇ ਪਹਿਲਾ ਸਥਾਨ, ਅੰਡਰ 17 ਵਿਚ ਪਿ੍ਰੰਸ ਵਰਮਾ, ਮੋਕਸ਼ ਅਤੇ ਗੁਰਨੂਰ ਸਿੰਘ ਔਲਖ, ਲੜਕੀਆਂ ਅੰਡਰ 17 ਹਰਸੀਰਤ ਕੌਰ, ਹੁਸਨਪ੍ਰੀਤ ਕੌਰ, ਸੁਖਮਨ ਕੌਰ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮੇ ਜਿੱਤੇ ਹਨ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਪਿੰਡ ਨੇੜੇ ਸੈਲੋ ਪਲਾਂਟ ਲਾਉਣ ਦਾ- ਪਿੰਡ ਤੂਰਬਨਜਾਰਾ ਵਿਖੇ ਬੀਕੇਯੂ ਉਗਰਾਹਾਂ ਦਾ ਪੱਕਾ ਮੋਰਚਾ ਦਸਵੇਂ ਦਿਨ ’ਚ... ਅਗਲੀ ਖ਼ਬਰ ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਡਾ. ਗੁਰਮੀਤ ਸਿੰਘ ਕੱਲਰ ਮਾਜਰੀ ਦਾ ਸਨਮਾਨ
Ad Position 24