11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਦਾਣਾ ਮੰਡੀ ਦੀ ਗਊਸ਼ਾਲਾ ਪਿੱਛੇ ਖੰਡਰ ਹੋਏ ਪਖਾਨਿਆਂ ’ਚੋਂ ਭੇਦਭਰੇ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ

ਬਰਨਾਲਾ, 10 ਅਗਸਤ (ਨਰਿੰਦਰ ਅਰੋੜਾ)-ਬਰਨਾਲਾ ਦੀ ਦਾਣਾ ਮੰਡੀ ਵਿਚ ਗਊਸ਼ਾਲਾ ਦੇ ਪਿੱਛੇ ਖੰਡਰ ਹੋਏ ਪਏ ਜਨਤਕ ਪਖਾਨਿਆਂ ਵਿਚੋਂ ਅੱਜ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰਖਵਾ ਦਿੱਤਾ।

Ad Position 21
No active advertisement
ਅਜੀਤ ਡੈਸਕ 11-08-2026
ਬਰਨਾਲਾ, 10 ਅਗਸਤ (ਨਰਿੰਦਰ ਅਰੋੜਾ)-ਬਰਨਾਲਾ ਦੀ ਦਾਣਾ ਮੰਡੀ ਵਿਚ ਗਊਸ਼ਾਲਾ ਦੇ ਪਿੱਛੇ ਖੰਡਰ ਹੋਏ ਪਏ ਜਨਤਕ ਪਖਾਨਿਆਂ ਵਿਚੋਂ ਅੱਜ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰਖਵਾ ਦਿੱਤਾ। ਘਟਨਾ ਸਥਾਨ ਦੇ ਆਸ-ਪਾਸ ਦੇ ਦੁਕਾਨਦਾਰਾਂ ਕ੍ਰਿਸ਼ਨ ਕੁਮਾਰ ਬਿੱਟੂ, ਰਜਿੰਦਰ ਪਾਲ ਪਿੰਕੀ, ਨੀਰਜ ਕੁਮਾਰ ਅਤੇ ਮੁਨੀਸ਼ ਖੁਰਾਨਾ ਨੇ ਦੱਸਿਆ ਕਿ ਗਊਸ਼ਾਲਾ ਦੇ ਪਿੱਛੇ ਬਣੇ ਇਹ ਜਨਤਕ ਪਾਖਾਨੇ ਲੰਬੇ ਸਮੇਂ ਤੋਂ ਖੰਡਰ ਹਾਲਤ ਵਿਚ ਪਏ ਹਨ। ਸਫ਼ਾਈ ਅਤੇ ਰੱਖ-ਰਖਾਅ ਦੀ ਘਾਟ ਕਾਰਨ ਇਹ ਜਗ੍ਹਾ ਹੁਣ ਲੋਕਾਂ ਲਈ ਮੁਸ਼ਕਿਲ ਅਤੇ ਚਿੰਤਾ ਦਾ ਕਾਰਨ ਬਣ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਚਲਾਈ ਹੋਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਪ੍ਰਸ਼ਨ ਚਿੰਨ੍ਹ ਲਗਾਉਂਦਿਆਂ ਕਿਹਾ ਕਿ ਇਕ ਪਾਸੇ ਦਾ ਸਰਕਾਰ ਵਲੋਂ ਇਸ ਮੁਹਿੰਮ ਦੇ ਵੱਡੇ-ਵੱਡੇ ਬੋਰਡ ਲਗਾਏ ਜਾ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਹਾਲਾਤ ਕੁੱਝ ਹੋਰ ਹੀ ਹਨ। ਰੋਜ਼ਾਨਾ ਨੌਜਵਾਨਾਂ ਦੀਆਂ ਨਸ਼ੇ ਦੀਆਂ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ ਇੱਥੇ ਅਕਸਰ ਨਸ਼ਾ ਕਰਨ ਵਾਲੇ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਉਨ੍ਹਾਂ ਮੁਤਾਬਕ ਪਖਾਨਿਆਂ ਦੇ ਅੰਦਰ ਸਰਿੰਜਾਂ, ਲਾਈਟਰਾਂ, ਪੰਨੀਆਂ ਅਤੇ ਐਨਰਜੀ ਡਰਿੰਕ ਦੀਆਂ ਖ਼ਾਲੀ ਬੋਤਲਾਂ ਆਦਿ ਪਈਆਂ ਮਿਲਦੀਆਂ ਹਨ। ਇਸ ਕਾਰਨ ਉਨ੍ਹਾਂ ਨੇ ਸ਼ੱਕ ਜ਼ਾਹਰ ਕੀਤਾ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋ ਸਕਦੀ ਹੈ। ਦੁਕਾਨਦਾਰਾਂ ਨੇ ਦਾਅਵਾ ਕੀਤਾ ਕਿ ਲਗਭਗ ਇਕ ਮਹੀਨਾ ਪਹਿਲਾਂ ਵੀ ਇਸੇ ਥਾਂ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਸੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਨਸ਼ੇ ਦੀ ਸਮੱਸਿਆ ਕਾਰਨ ਦਾਣਾ ਮੰਡੀ ਵਿਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਨਸ਼ੇੜੀਏ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੰਦੇ ਹਨ। ਦਾਣਾ ਮੰਡੀ ਵਿਖੇ ਕਈ ਚੋਰੀਆਂ ਅਤੇ ਲੁੱਟਾਂ-ਖੋਹਾਂ ਹੋ ਚੁੱਕੀਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੰਬੇ ਸਮੇਂ ਤੋਂ ਖੰਡਰ ਪਏ ਜਨਤਕ ਪਖਾਨਿਆਂ ਦੀ ਸਥਿਤੀ ਦਾ ਤੁਰੰਤ ਜਾਇਜ਼ਾ ਲਿਆ ਜਾਵੇ। ਜੇਕਰ ਇਹ ਥਾਂ ਵਰਤੋ ਯੋਗ ਨਹੀਂ ਹੈ ਤਾਂ ਇਸ ਨੂੰ ਬੰਦ ਕਰ ਕੇ ਸੁਰੱਖਿਅਤ ਕੀਤਾ ਜਾਵੇ ਅਤੇ ਇਲਾਕੇ ਵਿਚ ਸਫ਼ਾਈ ਦੇ ਨਾਲ-ਨਾਲ ਪੁਲਿਸ ਗਸ਼ਤ ਵੀ ਵਧਾਈ ਜਾਵੇ। ਕਹਿਣਾ ਹੈ ਕਿ ਦਾਣਾ ਮੰਡੀ ਇਕ ਮਹੱਤਵਪੂਰਨ ਵਪਾਰਕ ਇਲਾਕਾ ਹੈ, ਇੱਥੇ ਗਊਸ਼ਾਲਾ ਦੇ ਨਾਲ-ਨਾਲ ਮੰਦਿਰ ਵੀ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਉਂਦੇ-ਜਾਂਦੇ ਹਨ। ਇਸ ਲਈ ਇੱਥੇ ਨਸ਼ੇ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨ ਨੂੰ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਇਸ ਸਬੰਧੀ ਬੱਸ ਸਟੈਂਡ ਚੌਂਕੀ ਦੇ ਇੰਚਾਰਜ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਾਣਾ ਮੰਡੀ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਾਲੇ ਨਹੀਂ ਹੋ ਸਕੀ। ਪੁਲਿਸ ਵਲੋਂ ਮ੍ਰਿਤਕ ਦੀ ਪਛਾਣ ਕਰਵਾਉਣ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ। ਐਮਰਜੈਂਸੀ ਡਿਊਟੀ ਡਾ: ਲਿਪਸੀ ਮੋਦੀ ਨੇ ਦੱਸਿਆ ਕਿ ਅੱਜ ਸਵੇਰੇ ਪੁਲਿਸ ਵਲੋਂ ਇਕ ਨੌਜਵਾਨ ਦੀ ਲਾਸ਼ ਸਿਵਲ ਹਸਪਤਾਲ ਲਿਆਂਦੀ ਗਈ ਸੀ, ਜਿਸ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਬਾਰੇ ਇਸ ਸਮੇਂ ਕੁੱਝ ਵੀ ਕਹਿਣਾ ਸੰਭਵ ਨਹੀਂ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਜੀ.ਆਰ.ਪੀ. ਚੌਂਕੀ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਅਤੇ ਰੇਲ ਗੱਡੀਆਂ ਵਿਚ ਚਲਾਇਆ ਸਰਚ ਅਭਿਆਨ ਅਗਲੀ ਖ਼ਬਰ 60 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
Ad Position 24