11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਟੱਲੇਵਾਲ ਪੁਲਿਸ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਵਿਸ਼ੇਸ਼ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਕੀਤੀ ਜਾਂਚ

ਟੱਲੇਵਾਲ, 10 ਅਗਸਤ (ਸੋਨੀ ਚੀਮਾ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸੇ ਕੜੀ ਦੇ ਚੱਲਦਿਆਂ ਥਾਣਾ ਟੱਲੇਵਾਲ ਮੁਖੀ ਸਰਬਜੀਤ ਸਿੰਘ ਰੰਗੀਆ ਦੀ ਅਗਵਾਈ ਵਿਚ ਵੀ ਪੁਲਿਸ ਪਾਰਟੀ ਵਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ, ਵਿਅਕਤੀਆਂ ਅਤੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 11-08-2026
ਟੱਲੇਵਾਲ, 10 ਅਗਸਤ (ਸੋਨੀ ਚੀਮਾ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸੇ ਕੜੀ ਦੇ ਚੱਲਦਿਆਂ ਥਾਣਾ ਟੱਲੇਵਾਲ ਮੁਖੀ ਸਰਬਜੀਤ ਸਿੰਘ ਰੰਗੀਆ ਦੀ ਅਗਵਾਈ ਵਿਚ ਵੀ ਪੁਲਿਸ ਪਾਰਟੀ ਵਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ, ਵਿਅਕਤੀਆਂ ਅਤੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸਰਬਜੀਤ ਸਿੰਘ ਰੰਗੀਆ ਨੇ ਦੱਸਿਆ ਕਿ ਆਉਣ ਵਾਲੇ 15 ਅਗਸਤ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਡਰੇਨ ਅਤੇ ਨਹਿਰ ਦੇ ਪੁਲ ’ਤੇ ਨਾਕੇ ਲਾ ਕੇ ਗੱਡੀਆਂ ਦੀ ਚੈਕਿੰਗ ਜਾਰੀ ਹੈ, ਤਾਂ ਜੋ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਐਮਰਜੈਂਸੀ ਨੰਬਰ 112 ਉੱਤੇ ਸੂਚਨਾ ਦੇਣ। ਉਨ੍ਹਾਂ ਦੱਸਿਆ ਕਿ ਚੈਕਿੰਗ ਦਾ ਸਿਲਸਿਲਾ ਆਜ਼ਾਦੀ ਦਿਵਸ ਤੋਂ ਬਾਅਦ ਤੱਕ ਵੀ ਚੱਲਦਾ ਰਹੇਗਾ। ਇਸ ਚੈਕਿੰਗ ਦੌਰਾਨ ਕਾਬੂ ਕੀਤੇ ਗਏ ਗ਼ਲਤ ਇਨਸਾਨ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆਂ ਨਹੀਂ ਜਾਵੇਗਾ, ਕਿਉਂਕਿ ਲੋਕਾਂ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ। ਇਸ ਮੌਕੇ ਥਾਣੇਦਾਰ ਅਵਤਾਰ ਸਿੰਘ, ਥਾਣੇਦਾਰ ਜਸਮੇਲ ਸਿੰਘ, ਥਾਣੇਦਾਰ ਰਣਧੀਰ ਸਿੰਘ, ਮੁੱਖ ਮੁਨਸ਼ੀ ਅਮਨਦੀਪ ਸਿੰਘ, ਲਵਦੀਪ ਸਿੰਘ, ਸੱਤਪਾਲ ਸਿੰਘ, ਸੁਖਪਾਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਮੀਦੀ ਵਾਸੀਆਂ ਨੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਕੀਤੀ ਆਵਾਜ਼ ਬੁਲੰਦ ਅਗਲੀ ਖ਼ਬਰ ਜੀ.ਆਰ.ਪੀ. ਚੌਂਕੀ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਅਤੇ ਰੇਲ ਗੱਡੀਆਂ ਵਿਚ ਚਲਾਇਆ ਸਰਚ ਅਭਿਆਨ
Ad Position 24