13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਿਲ ਕੀਤਾ

ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀਆਂ ਵਿਦਿਆਰਥਣਾਂ ਨੇ ਸੇਂਟ ਜੇਵੀਅਰ ਸਕੂਲ ਬਠਿੰਡਾ ਵਿਖੇ ਕਰਵਾਏ ਸੀ. ਬੀ.

Ad Position 21
No active advertisement
ਦੀ ਹੰਡਿਆਇਆ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਿ: ਹੰਡਿਆਇਆ ਦੇ ਚੁਣੇ ਗਏ ਮੈਂਬਰਾਂ ਨੂੰ ਸਨਮਾਨਿਤ ਕਰਨ ਮੌਕੇ ਪਤਵੰਤੇ। ਤਸਵੀਰ : ਗੁਰਜੀਤ ਸਿੰਘ ਖੁੱਡੀ 13-08-2026
ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀਆਂ ਵਿਦਿਆਰਥਣਾਂ ਨੇ ਸੇਂਟ ਜੇਵੀਅਰ ਸਕੂਲ ਬਠਿੰਡਾ ਵਿਖੇ ਕਰਵਾਏ ਸੀ.ਬੀ.ਐਸ.ਈ. ਅੰਡਰ-17 ਗਰਲਜ਼ ਕਲਸਟਰ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ: ਰਣਪ੍ਰੀਤ ਸਿੰਘ ਰਾਏ ਅਤੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਗੁਰਵਿੰਦਰ ਸਿੰਘ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਸਕੂਲ ਪ੍ਰਬੰਧਕਾਂ ਵਲੋਂ ਖਿਡਾਰੀਆਂ ਨੂੰ ਹਰ ਸੰਭਵ ਖੇਡ ਸਹੂਲਤਾਂ ਤੇ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਜਾਂਦਾ ਰਹੇਗਾ ਤਾਂ ਜੋ ਉਹ ਭਵਿੱਖ ਵਿਚ ਰਾਸ਼ਟਰੀ ਪੱਧਰ ’ਤੇ ਮੱਲ੍ਹਾਂ ਮਾਰ ਸਕਣ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨਾ ਕਲੱਬ ਭਦੌੜ ਵਲੋਂ ਕਰਵਾਈ ਜਾਂ ਰਹੀ ਪੰਜ ਰੋਜ਼ਾ ਸ੍ਰੀ ਮਦ ਭਾਗਵਤ ਕਥਾ ਦਾ ਕਾਰਡ ਕੀਤਾ ਰਿਲੀਜ਼ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Ad Position 24