ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਬਣੇਗੀ ਸਰਕਾਰ-ਰਮਨ ਜਵੰਧਾ
ਆਮ ਆਦਮੀ ਪਾਰਟੀ ਦੇ ਰਾਜ ’ਚ ਹਰ ਵਰਗ ਪ੍ਰੇਸ਼ਾਨ–ਕਮਲਜੀਤ ਸਿੰਘ ਚੱਕ
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਪੰਜਾਬ ਦੀ ਸਿਆਸਤ ਵਿਚ ਭਾਰਤੀ ਜਨਤਾ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵਧ ਰਹੀ ਹੈ ਅਤੇ ਸੂਬੇ ਦੇ ਲੋਕ ਹੁਣ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਸੰਗਠਨ ਪੱਧਰ ’ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੂਰੇ ਜੋਸ਼ ਅਤੇ ਖਰੋਸ਼ ਨਾਲ ਮੈਦਾਨ ਵਿਚ ਉੱਤਰੇਗੀ।
ਜ਼
ਜ਼ਿਲ੍ਹਾ ਪ੍ਰਧਾਨ ਯੂਵਾ ਮੰਡਲ ਭਾਜਪਾ ਰਮਨ ਜਵੰਧਾ
ਬਾਬਾ ਬੂਟਾ ਸਿੰਘ ਤਾਜੋ ਅਤੇ ਬੇਅੰਤ ਮਾਂਗਟ
14-08-2026
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਪੰਜਾਬ ਦੀ ਸਿਆਸਤ ਵਿਚ ਭਾਰਤੀ ਜਨਤਾ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵਧ ਰਹੀ ਹੈ ਅਤੇ ਸੂਬੇ ਦੇ ਲੋਕ ਹੁਣ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਸੰਗਠਨ ਪੱਧਰ ’ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੂਰੇ ਜੋਸ਼ ਅਤੇ ਖਰੋਸ਼ ਨਾਲ ਮੈਦਾਨ ਵਿਚ ਉੱਤਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਯੂਵਾ ਮੰਡਲ ਭਾਜਪਾ ਰਮਨ ਜਵੰਧਾ ਨੇ ਕੀਤਾ ਤੇ ਕਿਹਾ ਕਿ ਪੰਜਾਬ ਦੀ ਮੌਜੂਦਾ ਰਾਜਨੀਤੀ ਜਿੱਥੇ ਦੂਸ਼ਣਬਾਜ਼ੀ ਅਤੇ ਨਿੱਜੀ ਟਿੱਪਣੀਆਂ ਤੱਕ ਸੀਮਤ ਹੁੰਦੀ ਜਾ ਰਹੀ ਹੈ, ਉੱਥੇ ਕੇਵਲ ਸਿੰਘ ਢਿੱਲੋਂ ਇਕ ਬੇਦਾਗ਼ ਸ਼ਖ਼ਸੀਅਤ ਵਜੋਂ ਵਿਕਾਸ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਦਾ ਇੱਕੋ ਏਜੰਡਾ ਪੰਜਾਬ ਦਾ ਵਿਕਾਸ ਅਤੇ ਸੂਬੇ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਅਜਿਹੀ ਅਗਵਾਈ ਦੀ ਲੋੜ ਹੈ ਜੋ ਸਿਆਸੀ ਦੂਸ਼ਣਬਾਜ਼ੀ ਦੀ ਥਾਂ ਵਿਕਾਸ ’ਤੇ ਧਿਆਨ ਕੇਂਦਰਿਤ ਕਰੇ। ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਦਾ ਟੀਚਾ ਪੰਜਾਬ ਵਿਚ ਨਵੀਂ ਇੰਡਸਟਰੀ ਲਿਆਉਣਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਹਰ ਪੱਖ ਤੋਂ ਪਿੱਛੇ ਧੱਕ ਦਿੱਤਾ ਹੈ। ਨਸ਼ਿਆਂ, ਬੇਰੁਜ਼ਗਾਰੀ ਅਤੇ ਲਾਅ ਐਂਡ ਆਰਡਰ ਸਮੇਤ ਹਰ ਮੋਰਚੇ ’ਤੇ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ। ਪੰਜਾਬ ਦੇ ਲੋਕ ਹੁਣ ਬਦਲਾਅ ਦੀ ਉਡੀਕ ਵਿਚ ਹਨ ਅਤੇ ਉਨ੍ਹਾਂ ਨੂੰ ਭਾਜਪਾ ਵਿਚ ਹੀ ਸੂਬੇ ਦੇ ਬਿਹਤਰ ਭਵਿੱਖ ਦੀ ਆਸ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਪੂਰੇ ਜੋਸ਼ ਨਾਲ ਚੋਣ ਲੜੇਗੀ ਅਤੇ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਝੋਕੇਗੀ। ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਵਿਕਾਸ, ਰੁਜ਼ਗਾਰ, ਉਦਯੋਗ ਅਤੇ ਮਜ਼ਬੂਤ ਕਾਨੂੰਨ-ਵਿਵਸਥਾ ਰਾਹੀਂ ਪੂਰਾ ਕਰਨਾ ਭਾਜਪਾ ਦਾ ਮੁੱਖ ਟੀਚਾ ਹੋਵੇਗਾ।